ਸੈਣੀ ਨੇ ਟੌਹੜਾ ਦੇ ਦਫਤਰ ਦਾ ਉਦਘਾਟਨ ਕੀਤਾ
ਸੈਣੀ ਨੇ ਟੌਹੜਾ ਦੇ ਦਫਤਰ ਦਾ ਉਦਘਾਟਨ ਕੀਤਾ
Publish Date: Tue, 05 May 2026 05:23 PM (IST)
Updated Date: Tue, 05 May 2026 05:26 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਭਾਜਪਾ ਦੇ ਸੀਨੀਅਰ ਆਗੂ ਕੰਵਰਵੀਰ ਸਿੰਘ ਟੌਹੜਾ ਦੇ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਹਰ ਗੋਬਿੰਦ ਸਾਹਿਬ ਜੀ ਦੇ ਆਸ਼ੀਰਵਾਦ ਪ੍ਰਾਪਤ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਦੇਸ਼ ਦੀ ਆਰਥਿਕਤਾ ’ਚ ਅਹਿਮ ਯੋਗਦਾਨ ਪਾਉਂਦੇ ਹਨ ਤੇ ਇੱਥੋਂ ਦੇ ਉਦਯੋਗਾਂ ਦੀ ਗੂੰਜ ਪੰਜਾਬ ਦੀ ਅਰਥ ਵਿਵਸਥਾ ਨੂੰ ਚਲਾਉਂਦੀ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਜੀਐਸਟੀ ਵਿਭਾਗ ਵੱਲੋਂ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ’ਚ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਉਦਯੋਗਪਤੀਆਂ ਨੂੰ ਤੰਗ ਕਰਨ ਵਾਲੀ ਨੌਕਰਸ਼ਾਹੀ ਨੂੰ ਲਗਾਮ ਲਗਾਈ ਜਾਵੇਗੀ। ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਉਦਯੋਗਾਂ ਲਈ ਸਿੰਗਲ ਵਿੰਡੋ ਸਿਸਟਮ ਸ਼ੁਰੂ ਕੀਤਾ ਹੈ ਜਿਸ ਨਾਲ ਉੱਥੇ ਨਿਵੇਸ਼ ਵਧਿਆ ਹੈ, ਜਦਕਿ ਪੰਜਾਬ ਸਰਕਾਰ ਜੀਐਸਟੀ ਅਤੇ ਪ੍ਰਦੂਸ਼ਣ ਦੇ ਨਾਮ ’ਤੇ ਉਦਯੋਗਪਤੀਆਂ ਦਾ ਗਲਾ ਘੁੱਟ ਰਹੀ ਹੈ। ਇਸ ਮੌਕੇ ਸਾਬਕਾ ਮੰਤਰੀ ਅਸੀਮ ਗੋਇਲ, ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਰਾਕੇਸ਼ ਗੁਪਤਾ, ਰਵਿੰਦਰ ਪਦਮ, ਸਾਹਿਲ ਗਰਗ, ਡਾ. ਹਰਪ੍ਰੀਤ ਸਿੰਘ, ਡਾ. ਰਘਵੀਰ ਸ਼ੁਕਲਾ, ਸਨੀ ਟੌਹੜਾ, ਹਿਤੇਸ਼ ਗਾਬੜੀ, ਰਾਜਨ ਕੱਕੜ, ਮਨਦੀਪ ਸਿੰਘ, ਸੁਖਵਿੰਦਰ ਸਿੰਘ, ਗਗਨਦੀਪ ਗੋਲਡੀ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ’ਚ ਇਲਾਕਾ ਵਾਸੀ ਮੌਜੂਦ ਸਨ।