ਸੈਣੀ ਯੂਥ ਫੈਡਰੇਸ਼ਨ ਵੱਲੋਂ ‘ਤੁਹਾਡੇ ਘਰ ਤੁਹਾਡੇ ਨਾਲ’ ਮੁਹਿੰਮ ਦੀ ਸ਼ੁਰੂਆਤ
ਸੈਣੀ ਯੂਥ ਫੈਡਰੇਸ਼ਨ ਵੱਲੋਂ ‘ਤੁਹਾਡੇ ਘਰ ਤੁਹਾਡੇ ਨਾਲ’ ਮੁਹਿੰਮ ਦੀ ਸ਼ੁਰੂਆਤ
Publish Date: Sun, 24 May 2026 05:37 PM (IST)
Updated Date: Sun, 24 May 2026 05:37 PM (IST)

ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਸੈਣੀ ਯੂਥ ਫੈਡਰੇਸ਼ਨ ਵੱਲੋਂ ਨਿਵੇਕਲੀ ਪਹਿਲਕਦਮੀਂ ਕਰਦਿਆਂ ‘ਤੁਹਾਡੇ ਘਰ ਤੁਹਾਡੇ ਨਾਲ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੈਣੀ ਯੂਥ ਫੈਡਰੇਸ਼ਨ ਨਾਲ ਜੁਡ਼ੇ ਸੰਭਾਵੀ ਉਮੀਦਵਾਰਾਂ ਦੇ ਘਰ-ਘਰ ਜਾ ਕੇ ਉਨ੍ਹਾਂ ਦੇ ਹੱਕ ਵਿਚ ਪ੍ਰਚਾਰ ਕੀਤਾ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸੈਣੀ ਯੂਥ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਨਰਿੰਦਰ ਸੈਣੀ ਲਾਲੀ ਨੇ ਕਿਹਾ ਕਿ ਸੈਣੀ ਯੂਥ ਫੈਡਰੇਸ਼ਨ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਛਤੀਸਗਡ਼੍ਹ, ਰਾਜਸਥਾਨ, ਮਹਾਂਰਾਸ਼ਟਰ, ਮੱਧ ਪ੍ਰਦੇਸ਼ ਆਦਿ ਰਾਜਾਂ ਵਿਚ ਕੰਮ ਕਰ ਰਹੀ ਹੈ ਤੇ ਸੈਣੀ ਫੈਡਰੇਸ਼ਨ ਨਾਲ ਜੁਡ਼ੇ ਸੰਭਾਵੀ ਉਮੀਦਵਾਰਾਂ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਪੰਜਾਬ ਵਿਚ ਆਗਾਮੀਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਸਭਾਵਿਕ ਸੈਣੀ ਭਾਈਚਾਰੇ ਨਾਲ ਸੰਬੰਧਤ ਉਮੀਦਵਾਰ ਜੋ ਕਿ ਫੈਡਰੇਸ਼ਨ ਨਾਲ ਜੁਡ਼ੇ ਹਨ। ਉਨ੍ਹਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਲਈ ਸੈਣੀ ਯੂਥ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਨਰਿੰਦਰ ਸੈਣੀ ਲਾਲੀ ਵੱਲੋਂ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਵਿਚ ਉਨ੍ਹਾਂ ਦੇ ਘਰ ਘਰ ਜਾ ਕੇ ‘ਤੁਹਾਡੇ ਘਰ ਤੁਹਾਡੇ ਨਾਲ’ ਮੁਹਿੰਮ ਤਹਿਤ ਗੱਲਬਾਤ ਕੀਤੀ ਜਾਵੇਗੀ ਅਤੇ ਆਉਦੀਆਂ ਮੁਸ਼ਕਲਾਂ ਦਾ ਹੱਲ ਕੱਢਿਆ ਜਾਵੇਗਾ, ਜਿਸ ਨਾਲ ਸੈਣੀ ਭਾਈਚਾਰਾ ਮਜਬੂਤ ਹੋਵੇਗਾ ਅਤੇ ਹੋਰ ਮਜਬੂਤੀ ਨਾਲ ਉੱਭਰ ਕੇ ਸਾਹਮਣੇ ਆਵੇਗਾ। ਨਰਿੰਦਰ ਸੈਣੀ ਲਾਲੀ ਨੇ ਦੱਸਿਆ ਕਿ ਸੈਣੀ ਯੂਥ ਫੈਡਰੇਸ਼ਨ ਇਕ ਰਾਜਨੀਤਿਕ ਪਾਰਟੀ ਦੀ ਸੰਸਥਾ ਨਹੀਂ ਹੈ। ਪੰਜਾਬ ਵਿਚ 12 ਤੋਂ 13 ਲੱਖ ਸੈਣੀ ਭਾਈਚਾਰੇ ਦੇ ਵੋਟਰ ਹਨ, ਜਿਸ ਕਾਰਨ ਪੰਜਾਬ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ 15 ਸੀਟਾਂ ਤੇ ਵੱਡਾ ਵੋਟ ਬੈਂਕ ਹੋਣ ਕਰਕੇ ਸੈਣੀ ਭਾਈਚਾਰੇ ਦਾ ਪ੍ਰਭਾਵ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ, ਯੂ.ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸ਼ਾਦ ਮੌਰੀਆ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਜੋ ਕਿ ਸੈਣੀ ਭਾਈਚਾਰੇ ਨਾਲ ਸਬੰਧਤ ਹਨ ਅਤੇ ਇਹ 36 ਬਰਾਦਰੀਆਂ ਨੂੰ ਨਾਲ ਲੈ ਕੇ ਚੱਲੇ ਅਤੇ ਆਪੋ ਆਪਣੇ ਰਾਜਾਂ ਵਿੱਚ ਸਰਕਾਰਾਂ ਬਣਾਉਣ ਵਿੱਚ ਸਫਲ ਹੋਏ। ਇਸੇ ਤਰ੍ਹਾਂ ਪੰਜਾਬ ਵਿਚ ਵੀ ਸੈਣੀ ਭਾਈਚਾਰਾ 36 ਬਰਾਦਰੀਆਂ ਨੂੰ ਨਾਲ ਲੈ ਕੇ ਸਰਕਾਰ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਵੇਗਾ।