ਸੰਜੀਵ ਕੁਮਾਰ ਨੂੰ ਜ਼ਿਲ੍ਹਾ ਪ੍ਰਧਾਨ ਕੀਤਾ ਨਿਯੁਕਤ
ਸੰਜੀਵ ਕੁਮਾਰ ਪੰਜਾਬ ਸਰਕਾਰ ਡਰਾਈਵਰ ਅਤੇ ਟੈਕਨੀਕਲ ਇਮਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ
Publish Date: Sun, 26 Apr 2026 04:34 PM (IST)
Updated Date: Sun, 26 Apr 2026 04:37 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਅਹਿਮ ਮੀਟਿੰਗ ਸੂਬਾ ਮੀਤ ਪ੍ਰਧਾਨ ਸਰਬਜੀਤ ਸਿੰਘ ਬਹੇੜ ਦੀ ਅਗਵਾਈ ਹੇਠ ਬਚਤ ਭਵਨ ਵਿਖੇ ਹੋਈ। ਇਸ ਦੌਰਾਨ ਜਥੇਬੰਦੀ ਦੀ ਜ਼ਿਲ੍ਹਾ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿੱਚ ਸੰਜੀਵ ਕੁਮਾਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਹਰਪ੍ਰੀਤ ਸਿੰਘ ਨੂੰ ਜਨਰਲ ਸਕੱਤਰ, ਸੁਰਜੀਤ ਸਿੰਘ ਨੂੰ ਚੇਅਰਮੈਨ, ਕੇਵਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਹਾਕਮ ਸਿੰਘ ਖੇੜੀ ਨੂੰ ਮੀਤ ਪ੍ਰਧਾਨ, ਚਰਨਜੀਤ ਸਿੰਘ ਨੂੰ ਖ਼ਜ਼ਾਨਚੀ, ਸੋਹਣ ਸਿੰਘ ਨੂੰ ਪ੍ਰੈੱਸ ਸਕੱਤਰ, ਰਾਜ ਕੁਮਾਰ ਨੂੰ ਜੁਆਇੰਟ ਸੈਕਟਰੀ ਅਤੇ ਗੁਰਪ੍ਰੀਤ ਸਿੰਘ ਨੂੰ ਐਡਵਾਈਜ਼ਰ ਨਿਯੁਕਤ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਡਰਾਈਵਰਾਂ ਦੀ ਨਵੀਂ ਭਰਤੀ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਨਵੀਆਂ ਗੱਡੀਆਂ ਮੁਹੱਈਆ ਕਰਵਾਈਆਂ ਜਾਣ ਅਤੇ ਡੀਏ ਦੀਆਂ ਕਿਸ਼ਤਾਂ ਸਮੇਤ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 2027 ਦੀਆਂ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਖ਼ਾਮਿਆਜ਼ਾ ਭੁਗਤਣਾ ਪਵੇਗਾ। ਨਵ-ਨਿਯੁਕਤ ਪ੍ਰਧਾਨ ਸੰਜੀਵ ਕੁਮਾਰ ਨੇ ਜਥੇਬੰਦੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਇੰਦਰ ਸਿੰਘ ਰਾਏਪੁਰ, ਜਸਪਾਲ ਸਿੰਘ, ਗੁਰਸ਼ਰਨ ਸਿੰਘ ਲਾਡੀ, ਗੁਰਪ੍ਰੀਤ ਸਿੰਘ ਕਲੋੜ, ਸੇਵਾ ਸਿੰਘ ਰੈਲੀ, ਬੁੱਧ ਸਿੰਘ, ਸੰਦੀਪ ਕੁਮਾਰ ਅਤੇ ਸੁਖਵਿੰਦਰ ਸਿੰਘ ਸੁੱਖੀ ਸਮੇਤ ਕਈ ਹੋਰ ਮੁਲਾਜ਼ਮ ਮੌਜੂਦ ਸਨ।