ਮੈਰਿਟ 'ਚ ਆਉਣ ਵਾਲੇ ਵਿਦਿਆਰਥੀ ਦਾ ਵਿਸ਼ੇਸ਼ ਸਨਮਾਨ
ਮੈਰਿਟ 'ਚ ਆਉਣ ਵਾਲੇ ਵਿਦਿਆਰਥੀ ਦਾ ਨਗਦ ਰਾਸ਼ੀ, ਸੋਨੇ ਅਤੇ ਚਾਂਦੀ ਦੇ ਗਹਿਣਿਆਂ ਨਾਲ ਵਿਸ਼ੇਸ਼ ਸਨਮਾਨ
Publish Date: Fri, 22 May 2026 06:46 PM (IST)
Updated Date: Sat, 23 May 2026 04:10 AM (IST)

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਸਰਕਾਰੀ ਹਾਈ ਸਮਾਰਟ ਸਕੂਲ ਕਰਹਾਲੀ ਸਾਹਿਬ ਵਿਖੇ ਮੈਰਿਟ ਚ ਆਉਣ ਵਾਲੇ ਵਿਦਿਆਰਥੀ ਦਾ ਨਗਦ ਰਾਸ਼ੀ, ਸੋਨੇ ਅਤੇ ਚਾਂਦੀ ਦੇ ਗਹਿਣਿਆਂ ਨਾਲ ਵਿਸ਼ੇਸ ਸਨਮਾਨ ਕੀਤਾ ਗਿਆ। ਜਾਣਕਾਰੀ ਸਾਂਝੀ ਕਰਦਿਆਂ ਸਕੂਲ ਮੁਖੀ ਗੁਰਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿੱਦਿਆ ਦੇ ਖੇਤਰ ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਅਤੇ ਸਮਾਜ ਸੇਵੀ ਸ਼ਖਸ਼ੀਅਤਾਂ ਵੱਲੋਂ ਸਨਮਾਨਿਤ ਕੀਤਾ ਗਿਆ ਤੇ ਮੁੱਖ ਮਹਿਮਾਨ ਵਜੋਂ ਸੀਡੀਪੀਓ ਮੈਡਮ ਜਸਵੀਰ ਕੌਰ ਵਿਰਕ ਸਨੌਰ ਅਤੇ ਨਾਹਰ ਸਿੰਘ ਫਤਿਹ ਮਾਜਰੀ ਸੇਵਾ ਮੁਕਤ ਡੀਐੱਸਪੀ ਮੁੱਖ ਮਹਿਮਾਨ ਦੇ ਤੌਰ ’ਤੇ ਸਨਮਾਨ ਸਮਾਂਰੋਹ ’ਚ ਸ਼ਾਮਲ ਹੋਏ। ਸਕੂਲ ਮੁਖੀ ਗੁਰਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਮਾਜ ਸੇਵੀ ਸੰਸਥਾ ਆਵਾਜ਼ ਇਨਸਾਨੀਅਤ ਦੀ ਐੱਨਜੀਓ ਤੇ ਸਮਾਜ-ਸੇਵੀ ਸ਼ਖਸ਼ੀਅਤਾਂ ਵੱਲੋਂ ਦਸਵੀਂ ਜਮਾਤ ਵਿੱਚੋਂ ਮੱਲਾ ਮਾਰਨ ਵਾਲੇ ਪਹਿਲੇ ਤਿੰਨ ਸਥਾਨਾਂ ਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਨਕਦ ਰਾਸ਼ੀ 5100, 3100 ਤੇ 1100 ਤੋਂ ਇਲਾਵਾ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਦੇ ਨਾਲ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਏ ਹੋਏ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਵਿੱਦਿਆ ਦੇ ਖੇਤਰ ਚ ਅੱਗੇ ਵਧਣ ਦੇ ਨਾਲ ਨਾਲ ਇਮਾਨਦਾਰ ਤੇ ਨਰੋਆ ਸਮਾਜ ਸਿਰਜਣ ਲਈ ਆਪਣੇ ਜੀਵਨ ਦੇ ਤਜਰਬੇ ਚੋਂ ਵਿਚਾਰ ਸਾਂਝੇ ਕੀਤੇ। ਸਕੂਲ ਮੁਖੀ ਢਿੱਲੋਂ ਨੇ ਇਹ ਵੀ ਦੱਸਿਆ ਕਿ 10ਵੀਂ ਜਮਾਤ ’ਚੋਂ ਫਸਟ ਪੁਜ਼ੀਸ਼ਨ ਹਾਸਲ ਕਰਨ ਵਾਲੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੂੰ 5100 ਰੁਪਏ ਨਗਦ ਰਾਸ਼ੀ ਤੋਂ ਇਲਾਵਾ ਸੋਨੇ ਦੇ ਟੌਪਸ ਤੇ ਸੈਕਿੰਡ ਪੁਜ਼ੀਸ਼ਨ ’ਤੇ ਰਹਿਣ ਵਾਲੀ ਵਿਦਿਆਰਥਣ ਮਨਜੋਤ ਕੌਰ ਨੂੰ 3100 ਰੁਪਏ ਨਕਦ ਰਾਸ਼ੀ ਤੇ ਚਾਂਦੀ ਦੇ ਟੌਪਸ ਤੇ ਤੀਸਰੀ ਪੁਜੀਸ਼ਨ ਹਾਸਲ ਕਰਨ ਵਾਲੀ ਵਿਦਿਆਰਥਣ ਹਰਪ੍ਰੀਤ ਕੌਰ ਨੂੰ 1100 ਰੁਪਏ ਤੇ ਚਾਂਦੀ ਦੇ ਟੌਪਸ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿੱਥੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਰਹੇ, ਉੱਥੇ ਸੀਡੀਪੀਓ ਜਸਵੀਰ ਕੌਰ ਵਿਰਕ, ਗੁਰਪ੍ਰੀਤ ਸਿੰਘ ਢਿੱਲੋ, ਨਾਹਰ ਸਿੰਘ ਫਤਿਹਮਾਜਰੀ, ਅਵਤਾਰ ਸਿੰਘ ਸਰਪੰਚ ਕਰਹਾਲੀ, ਜੋਗਾ ਸਿੰਘ ਚੱਠਾ, ਗੁਰਦੀਪ ਸਿੰਘ ਦੀਪਾ, ਜਸਵੀਰ ਸਿੰਘ ਜੱਸੀ ਫਤਿਹਮਾਜਰੀ, ਸੰਜੇ ਸਿੰਘ,ਅੰਜੂ ਸ਼ਰਮਾ, ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਬਲਜਿੰਦਰ ਸਿੰਘ, ਮਨਦੀਪ ਸਿੰਘ, ਜਤਿੰਦਰ ਸਿੰਘ, ਅੰਗਰੇਜ਼ ਸਿੰਘ, ਗੁਰਲਾਲ ਸਿੰਘ, ਸੁਖਜਿੰਦਰ ਸਿੰਘ, ਸੋਨੀਆ ਲੂਥਰਾ, ਨੈਨਸੀ, ਕਿਰਨ, ਚਰਨਜੀਤ ਕੌਰ, ਵੀਰਪਾਲ ਕੌਰ, ਰੁਪਿੰਦਰ ਕੌਰ, ਗਗਨਦੀਪ ਸਿੰਘ, ਮੋਨਿਕਾ ਆਦਿ ਹਾਜ਼ਰ ਸਨ।