- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ : ਯੂਥ ਅਕਾਲੀ ਦਲ ਦੇ ਕੌਮੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਕੋਰ ਕਮੇਟੀ ਦੇ ਮੈਂਬਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਵਿੱਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨਾਲ ਸਬੰਧਿਤ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਮੁੜ ਉਨ੍ਹਾਂ ਦੀਆਂ ਸੂਬੇ ਅੰਦਰ ਯੂਥ ਨੌਜਵਾਨਾਂ ਪ੍ਰਤੀ ਸੇਵਾਵਾਂ ਤੇ ਪਾਰਟੀ ਪ੍ਰਤੀ ਲਗਨ ਤੇ ਮਿਹਨਤ ਨਾਲ ਕੰਮ ਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਮੁੱਖ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਝਿੰਜਰ ਦੀ ਇਸ ਨਿਯੁਕਤੀ ਨੂੰ ਲੈ ਕੇ ਜਿੱਥੇ ਪੰਜਾਬ ਦੇ ਸਮੁੱਚੇ ਯੂਥ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ, ਉੱਥੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਵੀ ਸਰਬਜੀਤ ਸਿੰਘ ਝਿੰਜਰ ਨੂੰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਹੋਣ ’ਤੇ ਵਧਾਈ ਦਿੰਦੇ ਹੋਏ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ ਹੈ। ਆਗੂਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਇੰਚਾਰਜ ਬਸੀ ਪਠਾਣਾਂ ਦਰਬਾਰਾ ਸਿੰਘ ਗੁਰੂ, ਹਲਕਾ ਇੰਚਾਰਜ ਸਰਹਿੰਦ ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਵੱਲੋਂ ਝਿੰਜਰ ਨੂੰ ਵਧਾਈ ਦਿੱਤੀ। ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਵਧਾਈ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਯੂਥ ਆਗੂ ਹਰਪ੍ਰੀਤ ਸਿੰਘ ਰਿਚੀ, ਐੱਸਓ ਆਈ ਦੇ ਜ਼ੋਨਲ ਪ੍ਰਧਾਨ ਗੁਰਕੀਰਤ ਸਿੰਘ ਪਨਾਗ, ਜ਼ਿਲ੍ਹਾ ਮੁੱਖ ਬੁਲਾਰਾ ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਬਲਜਿੰਦਰ ਸਿੰਘ ਭੁੱਚੀ, ਯੂਥ ਆਗੂ ਪਰਮਿੰਦਰ ਸਿੰਘ ਸੋਮਲ, ਹਰਕੰਵਲ ਸਿੰਘ ਬਿੱਟੂ ਚੁੰਨੀ, ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਗੁਰਪ੍ਰੀਤ ਸਿੰਘ ਨੋਨੀ, ਅਵਤਾਰ ਸਿੰਘ ਤਾਰੀ, ਸੂਬਾ ਮੀਤ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਨਰਲ ਕੌਂਸਲ ਮੈਂਬਰ ਜਥੇਦਾਰ ਕੁਲਦੀਪ ਸਿੰਘ ਮਛਰਾਈ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ ਮੰਡੀ, ਜਥੇਦਾਰ ਨਾਜ਼ਰ ਸਿੰਘ ਮੰਡੀ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਰਾਜੂ ਖਾ ਸਲਾਣਾ, ਪਰਮਿੰਦਰ ਸਿੰਘ ਨੀਟਾ ਸੰਧੂ, ਜਸਵਿੰਦਰ ਸਿੰਘ ਗਰੇਵਾਲ, ਪਾਲ ਸਿੰਘ ਖੁੰਮਣਾ, ਸੁਰਜੀਤ ਸਿੰਘ ਬਰੌਗਾ, ਜਸ਼ਨਦੀਪ ਸਿੰਘ ਕਾਹਲੋਂ, ਡਾ. ਅਰਜੁਨ ਸਿੰਘ ਅਮਲੋਹ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਕੇਵਲ ਖਾ ਧਰਮਗੜ, ਯਾਦਵਿੰਦਰ ਸਿੰਘ ਸਲਾਣਾ, ਸੋਮਨਾਥ ਅਜਨਾਲੀ ਕੌਂਸਲਰ, ਬਹਾਦਰ ਸਿੰਘ ਹੈਬਤਪੁਰ, ਕਸ਼ਮੀਰਾ ਸਿੰਘ ਸੋਨੀ, ਕਰਮ ਸਿੰਘ ਘੁਟੀਡ, ਜਥੇਦਾਰ ਗੁਰਬਖਸ਼ ਸਿੰਘ ਬੈਣਾ, ਜੱਗੀ ਬੁੱਗਾ, ਗੁਰੀ ਨਲੀਨਾ, ਕਾਲਾ ਗੋਸਲ, ਗੁਰਦੀਪ ਸਿੰਘ ਮੰਡੋਫਲ, ਧਰਮਪਾਲ ਭੜੀ ਆਦਿ ਮੌਜੂਦ ਸਨ।