ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ: ਸਰਲਾ ਭਟਨਾਗਰ
Publish Date: Fri, 13 Feb 2026 04:34 PM (IST)
Updated Date: Fri, 13 Feb 2026 04:36 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਸੁਪਰੀਮ ਕੋਰਟ ਵਲੋਂ ਵਿਦਿਆਰਥੀਆਂ ਅਧਿਆਪਕਾਂ ਦੀ ਸੁਰੱਖਿਆ ਬਚਾਓ ਮਦਦ ਤੇ ਟ੍ਰੇਨਿੰਗ ਹਿੱਤ ਲਾਗੂ ਕੀਤੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ। ਪ੍ਰਿੰਸੀਪਲ ਸਰਲਾ ਭਟਨਾਗਰ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਵਲੋਂ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਾਲ ਵਿਚ ਦੋ ਵਾਰ ਸਕੂਲਾਂ ਵਿਖੇ ਆਵਾਜਾਈ ਸੁਰੱਖਿਆ, ਫਸਟ ਏਡ, ਸੀ ਪੀ ਆਰ, ਅਤੇ ਫਾਇਰ ਸੇਫਟੀ ਦੀ ਟ੍ਰੇਨਿੰਗਾਂ ਅਤੇ ਮੌਕ ਡਰਿੱਲਾਂ ਕਰਵਾਈਆਂ ਜਾਣ ਤਾਂ ਜੋ ਵਿਦਿਆਰਥੀਆਂ, ਅਧਿਆਪਕਾਂ ਨੂੰ ਆਵਾਜਾਈ ਹਾਦਸਿਆਂ, ਸਜ਼ਾਵਾਂ ਤੋਂ ਬਚਣ, ਪੀੜਤਾਂ ਦੀ ਸਹਾਇਤਾ ਕਰਨ ਅਤੇ ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕਟ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਤਿਆਰ ਕੀਤਾ ਜਾਵੇ।