ਸੱਤਿਆ ਸਾਈਂ ਸੇਵਾ ਸਮਿਤੀ ਨੇ ਹੋਣਹਾਰ ਵਿਦਿਆਰਥੀ ਸਨਮਾਨੇ
ਸੱਤਿਆ ਸਾਈਂ ਸੇਵਾ ਸਮਿਤੀ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
Publish Date: Thu, 07 May 2026 05:27 PM (IST)
Updated Date: Fri, 08 May 2026 04:09 AM (IST)

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ੍ਰੀ ਸੱਤਿਆ ਸਾਈਂ ਸੇਵਾ ਸਮਿਤੀ ਮੰਡੀ ਗੋਬਿੰਦਗੜ੍ਹ ਵੱਲੋਂ ਭਗਵਾਨ ਸ੍ਰੀ ਸੱਤਿਆ ਸਾਈਂ ਬਾਬਾ ਦੀ ਮਾਤਾ ਈਸ਼ਵਰੰਬਾ ਦੀ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਸਕੂਲੀ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਕਨਵੀਨਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਮਾਡਲ ਟਾਊਨ ਦੇ ਪੰਜਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਨਿਵਾਜ਼ਿਆ ਗਿਆ ਹੈ। ਇਨ੍ਹਾਂ ’ਚ 489 ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕਰਨ ਵਾਲੀ ਸ਼ਿਵਰਨ ਕੁਮਾਰੀ, 488 ਅੰਕਾਂ ਨਾਲ ਦੂਜਾ ਸਥਾਨ ਹਾਸਲ ਕਰਨ ਵਾਲੀ ਪ੍ਰਿਯੰਕਾ ਕੁਮਾਰੀ ਅਤੇ 470 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਅਨੀਸ਼ਾ ਕੁਮਾਰੀ ਸ਼ਾਮਲ ਹਨ। ਸੰਸਥਾ ਵੱਲੋਂ ਇਨ੍ਹਾਂ ਬੱਚਿਆਂ ਨੂੰ ਸ਼ੀਲਡਾਂ ਭੇਟ ਕੀਤੀਆਂ ਗਈਆਂ ਅਤੇ ਸਕੂਲ ਦੇ ਹੋਰ 240 ਵਿਦਿਆਰਥੀਆਂ ਨੂੰ ਪ੍ਰਸ਼ਾਦ ਵਜੋਂ ਖਾਣ-ਪੀਣ ਵਾਲੀਆਂ ਵਸਤੂਆਂ ਵੰਡੀਆਂ ਗਈਆਂ। ਸਮਾਗਮ ’ਚ ਐੱਲਆਈਸੀ ਦੇ ਬ੍ਰਾਂਚ ਮੈਨੇਜਰ ਰਾਜੇਸ਼ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਐਲਆਈਸੀ ਵੱਲੋਂ 11 ਸ਼ੀਲਡਾਂ ਵੰਡ ਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਸਮਿਤੀ ਦੇ ਮੈਂਬਰ ਅੰਕੁਸ਼ ਕਾਂਸਲ, ਰਿਤੇਸ਼ ਗੋਇਲ, ਵਰੁਣ ਸ਼ਰਮਾ, ਸੁਮਿਤ ਸ਼ਰਮਾ, ਮਾਧਵ ਕੋਡਾ, ਕਰਨ ਭਾਂਬਰੀ ਅਤੇ ਸਕੂਲ ਦੀ ਮੁੱਖ ਅਧਿਆਪਕਾ ਬਲਜੀਤ ਕੌਰ, ਤਮੰਨਾ ਗੁਪਤਾ, ਸ਼ਿਵਾਨੀ ਸ਼ਰਮਾ, ਸੀਮਾ ਬਾਸੀ, ਨੀਤੂ ਰਾਣੀ, ਪੂਨਮ ਧੀਮਾਨ, ਲਛਮਣ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਸਮੂਹ ਸਕੂਲ ਸਟਾਫ਼ ਵੀ ਮੌਜੂਦ ਸੀ।