ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ
ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ
Publish Date: Wed, 26 Nov 2025 03:23 PM (IST)
Updated Date: Wed, 26 Nov 2025 03:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮਾਡਲ ਸਕੂਲ ਵਿਖੇ ਅੱਜ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ ਤੇ ਐੱਨਸੀਸੀ ਦੀ 77ਵੀਂ ਵਰ੍ਹੇਗੰਢ ਵੀ ਮਨਾਈ ਗਈ। ਇਸ ਮੌਕੇ ਵਿਦਿਆਰਥਣ ਹਰਸਿਮਰਤ ਕੌਰ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਤੇ ਦੇਸ਼ ਦੇ ਰੋਜ਼ਾਨਾ ਦੇ ਸ਼ਾਸਨ ਲਈ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਕੂਲ ਇੰਚਾਰਜ ਸਤਵੀਰ ਸਿੰਘ ਗਿੱਲ ਵੱਲੋਂ ਬੱਚਿਆਂ ਨੂੰ ਸੁਨੇਹਾ ਦਿੱਤਾ ਗਿਆ ਕਿ ਸੰਵਿਧਾਨ ਦਿਵਸ ਜਾਂ ਰਾਸ਼ਟਰੀ ਕਾਨੂੰਨ ਦਿਵਸ , ਭਾਰਤ ਵਿਚ ਹਰ ਸਾਲ 26 ਨਵੰਬਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੀ ਯਾਦ ਵਿਚ ਮਨਾਇਆ ਜਾਂਦਾ ਹੈ। 26 ਨਵੰਬਰ 1949 ਨੂੰ, ਭਾਰਤ ਦੀ ਸੰਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ, ਤੇ ਇਹ 26 ਜਨਵਰੀ 1950 ਨੂੰ ਲਾਗੂ ਹੋਇਆ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਭਾਰਤ ਦੇ ਸੰਵਿਧਾਨ ਬਾਰੇ ਹਰ ਇਕ ਵਿਦਿਆਰਥੀ ਨੂੰ ਜਾਣਕਾਰੀ ਹੋਣੀ ਚਾਹੀਦੀ ਹੈ। ਇਸ ਮੌਕੇ ਐੱਨਸੀਸੀ ਦੀ 77ਵੀਂ ਵਰ੍ਹੇਗੰਢ ਵੀ ਮਨਾਈ ਗਈ। ਇਸ ਮੌਕੇ ਸਕੂਲ ਦੇ ਅਧਿਆਪਕ ਗਗਨਦੀਪ ਸਿੰਘ ਵੱਲੋਂ ਬੂਟੇ ਲਗਾਇਆ ਗਿਆ। ਇਸ ਮੌਕੇ ਸਕੂਲ ਇੰਚਾਰਜ ਵੱਲੋਂ ਵਿਦਿਆਰਥੀਆਂ ਨੂੰ ਐਨਸੀਸੀ ਦੇ ਮੁੱਖ ਉਦੇਸ਼ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਐੱਸਸੀਸੀ ਦੇ ਅਧਿਕਾਰੀਆਂ ਅਤੇ ਕੈਡਿਟਸ ਨੂੰ ਵਧਾਈ ਦਿੱਤੀ।