27 ਜਨਵਰੀ ਨੂੰ ਮੰਤਰੀ ਦੇ ਫੂਕੇ ਜਾਣਗੇ ਪੁਤਲੇ : ਯੂਨੀਅਨ
27 ਜਨਵਰੀ ਨੂੰ ਮੰਤਰੀ ਦੇ ਫੂਕੇ ਜਾਣਗੇ ਪੁਤਲੇ: ਯੂਨੀਅਨ
Publish Date: Thu, 22 Jan 2026 05:06 PM (IST)
Updated Date: Thu, 22 Jan 2026 05:09 PM (IST)

ਫੋਟੋ 22ਪੀਟੀਐਲ: 12 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਐੱਸਸੀ /ਬੀਸੀ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਰੂਰੀ ਤੇ ਅਹਿਮ ਮੀਟਿੰਗ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ ਪ੍ਰਧਾਨ ਦੀ ਅਗਵਾਈ ਵਿਚ ਹੋਈ। ਮੀਟਿੰਗ ’ਚ ਸਿੱਖਿਆ ਵਿਭਾਗ ਤੇ ਹੋਰ ਵਿਭਾਗਾਂ ਚ ਰਿਜ਼ਰਵੇਸ਼ਨ ਨੀਤੀ ਅਤੇ ਵੈਲਫੇਅਰ ਵਿਭਾਗ ਦੇ ਪੱਤਰਾਂ, ਕੋਰਟ ਦੇ ਆਏ ਫੈਸਲਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਸਬੰਧੀ ਵਾਰ ਵਾਰ ਸਮਾਜਿਕ ਨਿਆਂ ਅਧਿਕਾਰਤਾ ਤੇ ਘਟ ਗਿਣਤੀ ਵਿਭਾਗ ਦੇ ਡਾਇਰੈਕਟਰ, ਸਕੱਤਰ ਤੇ ਮੰਤਰੀ ਨੂੰ ਈ ਮੇਲ ਰਾਹੀਂ ਸ਼ਿਕਾਇਤਾਂ ਭੇਜ ਕੇ ਜਾਣੂ ਕਰਵਾਇਆ ਗਿਆ ਹੈ ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਮੀਟਿੰਗ ਲਈ ਜਥੇਬੰਦੀ ਵਲੋਂ ਸਮਾਂ ਮੰਗਿਆ ਗਿਆ ਪਰ ਅਜੇ ਤੱਕ ਵੀ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ। ਇਸ ਸਭ ਕੁਝ ਨੂੰ ਵਿਚਾਰਦੇ ਹੋਏ ਜਥੇਬੰਦੀ ਨੇ ਭਰਾਤਰੀ ਜਥੇਬੰਦੀਆਂ ਦੇ ਸਹਯੋਗ ਨਾਲ 27 ਜਨਵਰੀ 2026 ਨੂੰ ਸਕੱਤਰ ਤੇ ਮੰਤਰੀ ਵਿਰੁੱਧ ਜ਼ਿਲ੍ਹਾ ਪੱਧਰ ਤੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਉਪਰੰਤ ਪੁਤਲੇ ਸਾੜਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ’ਚ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਸਕੱਤਰ ਜਨਰਲ ਬਲਵਿੰਦਰ ਸਿੰਘ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ, ਬੇਅੰਤ ਭਾਂਬਰੀ, ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਵੀਰ ਸਿੰਘ ਮੋਗਾ, ਪਰਵਿੰਦਰ ਭਾਰਤੀ ,ਮੀਤ ਪ੍ਰਧਾਨ ਹਰਪਾਲ ਸਿੰਘ, ਲੈਕ. ਸੁਨੀਲ ਕੁਮਾਰ ਜਲੰਧਰ,ਦੇਵ ਰਾਜ , ਵਿਜੇ ਮਾਨਸਾ, ਦੀਪਕ ਕੁਮਾਰ, ਰਛਪਾਲ ਸਿੰਘ ਭੁੰਬਲੀ, ਦਰਸ਼ਨ ਡਾਂਗੋ,ਦੇਸ ਰਾਜ ਪ੍ਰੈੱਸ ਸਕੱਤਰ,ਹਰਜਿੰਦਰ ਪੁਰਾਣੇ ਵਾਲ਼ਾ,ਰਾਮ ਕਿਸ਼ਨ ਪੱਲੀ ਝਿੱਕੀ, ਮੱਖਣ ਬਖਲੌਰ,ਅਮਿੰਦਰਪਾਲ ਮੁਕਤਸਰ , ਸਕੱਤਰ ਸੁਖਪਾਲ ਬਕਰਾਹਾ, ਗੁਰਜੰਟ ਭੁਰਥਲਾ, ਕੁਲਵੰਤ ਪੰਜਗਰਾਈਂ,ਅਵਤਾਰ ਸਿੰਘ ਮੱਟੂ,ਸੁਪਿੰਦਰ ਸਿੰਘ ਫਤਹਿਗੜ ਸਾਹਿਬ, ਅਤੇ ਹੋਰ ਆਗੂ ਸਾਹਿਬਾਨ ਸ਼ਾਮਿਲ ਹੋਏ।