ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਵਿਖੇ ਮਾਂ ਦਿਵਸ ਮਨਾਇਆ
ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਵਿਖੇ ਮਾਂ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ
Publish Date: Sat, 09 May 2026 04:41 PM (IST)
Updated Date: Sat, 09 May 2026 04:42 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਵਿਖੇ ਮਾਂ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਤੇ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਦੀਪ ਜਗਾ ਕੇ ਕੀਤੀ। ਇਸ ਮੌਕੇ ਨਰਸਰੀ ਅਤੇ ਐਲ.ਕੇ.ਜੀ. ਦੇ ਬੱਚਿਆਂ ਦੀਆਂ ਗਿਣਤੀ ਵਿੱਚ ਬੱਚਿਆਂ ਦੀਆਂ ਮਾਵਾਂ ਹਾਜ਼ਰ ਸਨ। ਸਾਰੀਆਂ ਮਾਵਾਂ ਦਾ ਤਿਲਕ ਲਗਾ ਕੇ ਸਵਾਗਤ ਕੀਤਾ ਗਿਆ। ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ‘ਉਸਕੇ ਨਹੀਂ ਦੇਖਿਆ ਹਮਨੇ ਕਭੀ’, ‘ਜਬ ਸਰ ਪਰ ਹੱਥ ਪਰੇ ਤੋ ਸਮਝੋਂ ਹੂਆ ਸਵੇਰਾ’, ‘ਭੰਗੜਾ’, ‘ਮਾਵਾਂ ਮਾਵਾਂ ਮਾਵਾਂ ਮਾਂਵਾਂ’ ਆਦਿ ਗੀਤਾਂ ’ਤੇ ਮਨਮੋਹਕ ਡਾਂਸ ਪੇਸ਼ ਕੀਤਾ। ਬੱਚੇ ਬੱਚਿਆਂ ਦੀਆਂ ਮਾਵਾਂ ਨੇ ਵੀ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ ਅਤੇ ਆਪਣੀ ਛੁਪੀ ਕਲਾ ਦਾ ਪ੍ਰਦਰਸ਼ਨ ਕੀਤਾ। ਜੇਤੂ ਮਾਵਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਸਾਰੀਆਂ ਮਾਵਾਂ ਨੇ ਬੱਚਿਆਂ ਦੇ ਨਾਲ ਮਿਲ ਕੇ ਗਿੱਧਾ ਤੇ ਭੰਗੜਾ ਪੇਸ਼ ਕਰਕੇ ਆਪਣੇ ਜਜ਼ਬਾਤ ਪ੍ਰਗਟ ਕੀਤੇ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਵਿਦਿਆਰਥੀਆਂ ਨੂੰ ਮਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਹਰ ਇਨਸਾਨ ਦੀ ਕਾਮਯਾਬੀ ਪਿੱਛੇ ਉਸ ਦੀ ਮਾਂ ਦੀ ਕੁਰਬਾਨੀ, ਦੇਖਭਾਲ ਅਤੇ ਮਾਰਗਦਰਸ਼ਨ ਦਾ ਵੱਡਾ ਰੋਲ ਹੁੰਦਾ ਹੈ। ਸਕੂਲ ਦੀ ਪ੍ਰਿੰਸੀਪਲ ਭਾਰਤੀ ਜੋਸ਼ੀ ਨੇ ਸਾਰੀਆਂ ਮਾਵਾਂ ਨੂੰ ਮਾਂ ਦਿਵਸ ਦੀਆਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ।