ਵਿਦਿਆਰਥੀਆਂ 18 ਸੋਨ ਤਗਮੇ, 10 ਚਾਂਦੀ ਤੇ ਇਕ ਕਾਂਸੀ ਦਾ ਤਗਮਾ ਜਿੱਤਿਆ
ਵਿਦਿਆਰਥੀਆਂ 18 ਸੋਨ ਤਗਮੇਂ, 10 ਚਾਂਦੀ ਅਤੇ ਇੱਕ ਕਾਂਸੀ ਦਾ ਤਗਮਾ ਜਿੱਤਿਆ
Publish Date: Mon, 27 Apr 2026 04:28 PM (IST)
Updated Date: Mon, 27 Apr 2026 04:31 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘਡ਼ਾਮ ਰੋਡ ਜੁਲਾਹਖੇਡ਼ੀ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਮੈਦਾਨ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਆਸਰਾ ਇੰਟਰਨੈਸ਼ਨਲ ਸਕੂਲ, ਚੰਨੋ, ਭਵਾਨੀਗਡ਼੍ਹ ਵਿਖੇ ‘ਯੂਥ ਐਂਡ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਆਫ ਪੰਜਾਬ’ ਵੱਲੋਂ ਕਰਵਾਈ ਗਈ ਸਟੇਟ ਚੈਂਪੀਅਨਸ਼ਿਪ 2026 ਵਿਚ ਸੈਕਿੰਡ ਰਨਰਅੱਪ ਟਰਾਫੀ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਖਿਡਾਰੀਆਂ ਨੇ ਇਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 29 ਮੈਡਲ ਹਾਸਲ ਕੀਤੇ, ਜਿਨ੍ਹਾਂ ’ਚੋਂ 18 ਸੋਨ ਤਗਮੇਂ, 10 ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਕੋਚਾਂ ਦੀ ਸਹੀ ਸੇਧ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੋਹਰੀ ਬਣਾਉਣਾ ਹੈ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਇਨਸਾਨ ਵਿਚ ਅਨੁਸ਼ਾਸਨ ਅਤੇ ਸਹਿਣਸ਼ੀਲਤਾ ਪੈਦਾ ਕਰਦੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਵੀ ਖਿਡਾਰੀਆਂ ਨੂੰ ਹਰ ਸੰਭਵ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸਕੂਲ ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਸਟੇਟ ਪੱਧਰ ’ਤੇ ਓਵਰਆਲ ਟਰਾਫੀ ਜਿੱਤਣਾ ਪੂਰੇ ਸਕੂਲ ਸਟਾਫ਼ ਅਤੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਇਸ ਸਫਲਤਾ ਲਈ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।