ਤਾਈਕਵਾਂਡੋ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਕੀਤਾ ਹਾਸਲ
ਤਾਈਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਕੀਤਾ ਹਾਸਲ
Publish Date: Tue, 28 Apr 2026 04:22 PM (IST)
Updated Date: Tue, 28 Apr 2026 04:25 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮਡ਼ਾ ਦੇ ਵਿਦਿਆਰਥੀਆਂ ਨੇ ਆਸਰਾ ਕਾਲਜ, ਭਵਾਨੀਗਡ਼੍ਹ ਵਿਖੇ ਚੌਥੀ ਵਾਈਐਸਪੀਏ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਵਰਗ ਵਿਚ ਪਹਿਲਾ ਸਥਾਨ ਹਾਸਲ ਕੀਤਾ। ਕੋਚ ਹਰਦੀਪ ਕੁਮਾਰ ਦੀ ਅਗਵਾਈ ਹੇਠ ਟੀਮ ਨੇ ਮੁਕਾਬਲੇ ਵਿਚ ਭਾਗ ਲਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਅਤੇ ਅਕੈਡਮੀਆਂ ਦੇ ਲਗਭਗ 500 ਖਿਡਾਰੀਆਂ ਨੇ ਹਿੱਸਾ ਲਿਆ। ਮੁਕਾਬਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਤਕਨੀਕ, ਅਨੁਸ਼ਾਸ਼ਨ ਤੇ ਜੋਸ਼ ਦਾ ਬੇਮਿਸਾਲ ਨਮੂਨਾ ਪੇਸ਼ ਕਰਦਿਆਂ 6 ਸੋਨੇ ਅਤੇ 22 ਚਾਂਦੀ ਦੇ ਤਗਮੇਂ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਉਪਲੱਬਧੀ ’ਤੇ ਸਕੂਲ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਰਵਿੰਦਰ ਕੌਰ, ਪ੍ਰਿੰਸੀਪਲ ਪੂਨਮ ਧੀਮਾਨ ਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਵਿਦਿਆਰਥੀਆਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਮਯਾਬੀਆਂ ਨਾਲ ਵਿਦਿਆਰਥੀਆਂ ਦਾ ਹੌਂਸਲਾ ਵੱਧਦਾ ਹੈ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਉਪਲੱਬਧੀਆਂ ਹਾਸਲ ਕਰਨ ਲਈ ਪ੍ਰੇਰਣਾ ਮਿਲਦੀ ਹੈ। ਮਾਪਿਆਂ ਅਤੇ ਇਲਾਕਾ ਨਿਵਾਸੀਆਂ ਨੇ ਵੀ ਟੀਮ ਦੀ ਇਸ ਉਪਲਬਧੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।