ਮਈ ਦਿਵਸ ਤੇ ਵਿਸ਼ਵ ਪ੍ਰੈੱਸ ਸੁਤੰਤਰਤਾ ਦਿਵਸ ਮਨਾਇਆ
ਮਈ ਦਿਵਸ ਅਤੇ ਵਿਸ਼ਵ ਪ੍ਰੈੱਸ ਸੁਤੰਤਰਤਾ ਦਿਵਸ ਮਨਾਇਆ
Publish Date: Sat, 02 May 2026 04:20 PM (IST)
Updated Date: Sat, 02 May 2026 04:23 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮਾਡਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਵਿੱਚ ਮਈ ਅਤੇ ਵਿਸ਼ਵ ਪ੍ਰੈੱਸ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਵਿਦਿਆਰਥਣ ਆਇਸ਼ਾ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਕਿ ਇਹ ਦਿਵਸ ਕੰਮ ਦੇ ਘੰਟਿਆਂ ਨੂੰ ਤਹਿ ਕੀਤੇ ਜਾਣ ਲਈ ਮਨਾਇਆ ਜਾਂਦਾ ਹੈ। ਇਸ ਮੌਕੇ ਇੰਚਾਰਜ ਸਕੂਲ ਸਤਵੀਰ ਸਿੰਘ ਗਿੱਲ ਵੱਲੋਂ ਦੱਸਿਆ ਕਿ ਪਹਿਲਾ ਸਮੇਂ ਦੌਰਾਨ ਮਜ਼ਦੂਰੀ ਦਾ ਸਮਾਂ ਤਹਿ ਨਹੀਂ ਸੀ, ਇਸ ਲਈ ਗੁਲਾਮੀ ਦੀਆਂ ਜੰਜੀਰਾਂ ਤੋਂ ਛੁਟਕਾਰਾ ਪਾਉਂਦੇ ਹੋਏ, ਇਹ ਸਮਾਂ ਅੱਠ ਘੰਟਿਆਂ ਦਾ ਕੰਮ ਤਹਿ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਮਜ਼ਦੂਰਾਂ ਦੇ ਕੰਮ ਦੀ ਸ਼ਲਾਘਾ ਕਰਨੀ ਬਹੁਤ ਜ਼ਰੂਰੀ ਹੈ। ਇਸ ਮੌਕੇ ਦ੍ਰਿਸ਼ਟੀ ਵੱਲੋਂ ਵਿਸ਼ਵ ਪ੍ਰੈੱਸ ਸੁਤੰਤਰਤਾ ਦਿਵਸ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਮੌਜੂਦ ਰਿਹਾ।