ਵਿਸ਼ਵ ਐਥਲੈਟਿਕਸ ਦਿਵਸ ਤੇ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮਨਾਈ
ਵਿਸ਼ਵ ਅਥਲੈਟਿਕਸ ਦਿਵਸ ਅਤੇ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮਨਾਈ
Publish Date: Thu, 07 May 2026 08:38 PM (IST)
Updated Date: Fri, 08 May 2026 04:18 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ: ਮਾਡਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਅੱਜ ਸਵੇਰ ਦੀ ਸਭਾ ’ਚ ਗੁਰੂਦੇਵ ਰਬਿੰਦਰਨਾਥ ਟੈਗੋਰ ਜੀ ਦਾ ਜਨਮ ਦਿਵਸ, ਵਿਸ਼ਵ ਐਥਲੈਟਿਕਸ ਦਿਵਸ ਅਤੇ ਸ਼ਿਵ ਕੁਮਾਰ ਬਟਾਲਵੀ ਜੀ ਦੀ ਬਰਸੀ ਮਨਾਈ ਗਈ। ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਗੁਰੂਦੇਵ ਰਬਿੰਦਰਨਾਥ ਟੈਗੋਰ ਜੀ ਦੀਆਂ ਕਵਿਤਾਵਾਂ ਤੇ ਲਿਖਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਵਿਸ਼ਵ ਐਥਲੈਟਿਕਸ ਦਿਵਸ ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਇਹ ਦਿਵਸ ਖੇਡ ਗੀਤੀਵਿਧੀਆਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸ਼ਿਵ ਕੁਮਾਰ ਬਟਾਲਵੀ ਜੀ ਨੂੰ ਵੀ ਯਾਦ ਕੀਤਾ ਗਿਆ। ਇਸ ਮੌਕੇ ਸਕੂਲ ਦੇ ਇੰਚਾਰਜ ਸ੍ਰ. ਸਤਵੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਸ਼ਿਵ ਕੁਮਾਰ ਬਟਾਲਵੀ ਜੀ ਬਹੁਤ ਵਧੀਆ ਕਵੀ ਸਨ ਅਤੇ ਇਨ੍ਹਾਂ ਦੇ ਬਹੁਤ ਛੋਟੀ ਉਮਰ ਵਿੱਚ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਸਨ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਮੌਜੂਦ ਸੀ।