ਅਦਿਤਯ ਵਰਮਾ ਦੇ ਮੈਰਿਟ ’ਚ ਆਉਣ ’ਤੇ ਸਕੂਲ ’ਚ ਖੁਸ਼ੀ ਦਾ ਮਾਹੋਲ
ਅਦਿਤਯ ਵਰਮਾ ਦੇ ਮੈਰਿਟ ’ਚ ਆਉਣ ’ਤੇ ਸਕੂਲ ’ਚ ਖੁਸ਼ੀ ਦਾ ਮਾਹੋਲ
Publish Date: Tue, 12 May 2026 04:38 PM (IST)
Updated Date: Tue, 12 May 2026 04:39 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਪੀਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਪਟਿਆਲਾ ਦੇ ਦਸਵੀਂ ਸ਼੍ਰੇਣੀ ਦੇ ਵਿਦਿਆਰਥੀ ਅਦਿਤਯ ਵਰਮਾ ਪੁੱਤਰ ਵਿਕਰਾਂਤ ਵਰਮਾ ਨੇ 96.92 ਪ੍ਰਤੀਸਤ ਅੰਕ ਪ੍ਰਾਪਤ ਕਰਕੇ ਬੋਰਡ ਦੀ ਮੈਰਿਟ ਸੂਚੀ ’ਚ ਆਪਣੀ ਥਾਂ ਬਣਾਈ ਹੈ ਅਤੇ ਪਟਿਆਲਾ ਜ਼ਿਲ੍ਹੇ ’ਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਮੇਂ ਖੁਸ਼ੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਸੰਦੀਪ ਵਰਮਾ ਨੇ ਕਿਹਾ ਕਿ ਵਿਦਿਆਰਥੀ ਅਦਿਤਯ ਵਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਵਿੱਚ ਆ ਕੇ ਇਲਾਕੇ, ਸੰਸਥਾ, ਮਾਤਾ ਪਿਤਾ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਮੇਂ ਉਨ੍ਹਾਂ ਨੇ ਵਿਦਿਆਰਥੀ ਦੀ ਹੌਂਸਲਾ ਅਫਜ਼ਾਈ ਕਰਨ ਲਈ ਵਿਦਿਆਰਥੀ ਨੂੰ ਹਾਰ ਪਾ ਕੇ ਉਸਦਾ ਸਵਾਗਤ ਕੀਤਾ ਤੇ ਸਮੂਹ ਸਟਾਫ਼ ਨੇ ਕੇਕ ਕੱਟ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀ ਅਦਿਤਯ ਵਰਮਾ ਦੀ ਵੱਡੀ ਸਫਲਤਾ ਦਾ ਜਸ਼ਨ ਮਨਾਉਂਦਿਆਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਢੋਲ ਦੀ ਥਾਪ ਤੇ ਭੰਗੜੇ ਪਾਏ ਅਤੇ ਤ੍ਰਿਪੜੀ ਦੇ ਬਾਜ਼ਾਰ ਵਿਚ ਇਲਾਕਾ ਨਿਵਾਸੀਆਂ ਵੱਲੋਂ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੀ ਅਗਵਾਈ ਵਿਚ ਅਦਿਤਿਯ ਵਰਮਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸੀਨੀਅਰ ਲੈਕਚਰਾਰ ਦਮਨਪ੍ਰੀਤ ਕੌਰ, ਸੁਖਜੀਤ ਕੌਰ ਜਮਾਤ ਇੰਚਾਰਜ, ਗੁਰਮਿੰਦਰ ਕੌਰ, ਕੁਸਮ ਰਾਣੀ, ਭੁਪਿੰਦਰ ਸਿੰਘ, ਜਰਨੈਲ ਸਿੰਘ, ਰਜਨੀ ਭਾਰਗਵ, ਅਮਰਜੀਤ ਵਾਲੀਆ ਅਮਨਦੀਪ ਕੌਰ, ਸੰਤੋਸ਼ ਰਾਣੀ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।