ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ
ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ
Publish Date: Tue, 12 May 2026 04:31 PM (IST)
Updated Date: Tue, 12 May 2026 04:33 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ ਅਤੇ ਜਿਹੜੇ ਬੱਚਿਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਸੀ ਉਹ ਸਾਰੇ ਚੰਗੇ ਨੰਬਰਾਂ ਦੇ ਨਾਲ ਪਾਸ ਹੋ ਗਏ। ਇਸ ਮੌਕੇ ਖੁਸ਼ੀ ਪ੍ਰਗਟ ਕਰਦਿਆਂ ਹੋਇਆਂ ਸਕੂਲ ਦੇ ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ ਨੇ ਦੱਸਿਆ ਕਿ ਦਸਵੀਂ ਕਲਾਸ ਦੇ ਮਨਮੀਤ ਸਿੰਘ ਨੇ ਕੁੱਲ 650 ’ਚੋਂ 565 ਅੰਕ ਤੇ 87% ਨੰਬਰ ਲੈ ਕੇ ਪਹਿਲਾ ਸਥਾਨ, ਤਮਨਪ੍ਰੀਤ ਕੌਰ ਨੇ 538 ਨੰਬਰ ਲੈ ਕੇ ਦੂਜਾ ਸਥਾਨ ਅਤੇ ਯਸਪ੍ਰੀਤ ਕੌਰ ਨੇ 443 ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ ਵੱਲੋਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਸਕੂਲ ਦਾ ਚੰਗਾ ਨਤੀਜਾ ਅਧਿਆਪਕਾਂ ਦੀ ਮਿਹਨਤ ਅਤੇ ਬੱਚਿਆਂ ਵੱਲੋਂ ਕੀਤੀ ਗਈ ਵਧੀਆ ਪੜ੍ਹਾਈ ਸਦਕਾ ਹੀ ਸੰਭਵ ਹੋ ਸਕਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਪੰਜਵੀਂ ਅਤੇ ਅੱਠਵੀਂ ਦੀਆਂ ਪ੍ਰੀਖਿਆਵਾਂ ’ਚ ਵੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸੋ ਫੀਸਦੀ ਰਿਹਾ ਸੀ। ਇਸ ਮੌਕੇ ਸਕੂਲ ਸਟਾਫ ਵੀ ਹਾਜ਼ਰ ਸਨ।