ਐੱਸਡੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਆਰਟ ਮੁਕਾਬਲੇ ’ਚ ਮਾਰੀ ਬਾਜ਼ੀ
ਐੱਸਡੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਆਰਟ ਮੁਕਾਬਲੇ ’ਚ ਮਾਰੀ ਬਾਜ਼ੀ
Publish Date: Tue, 28 Apr 2026 04:31 PM (IST)
Updated Date: Tue, 28 Apr 2026 04:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਐੱਸਡੀ ਮਾਡਲ ਸਕੂਲ ਵਿਖੇ ਰੰਗ ਉਤਸਵ ਸੈਲੀਬ੍ਰੇਸ਼ਨ ਵੱਲੋਂ ਅੰਤਰਰਾਸ਼ਟਰੀ ਪੱਧਰ ਦਾ ਆਰਟ ਮੁਕਾਬਲਾ ਕਰਵਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਅਰਚਨਾ ਗੁਪਤਾ ਨੇ ਦੱਸਿਆ ਕਿ ਇਸ ਮੁਕਾਬਲੇ ’ਚ ਸਕੂਲ ਦੇ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ 95 ਵਿਦਿਆਰਥੀਆਂ ਨੇ ਵੱਖ-ਵੱਖ ਆਰਟ ਤੇ ਡਰਾਇੰਗ ਮੁਕਾਬਲਿਆਂ ’ਚ ਭਾਗ ਲਿਆ। ਰੰਗ ਉਤਸਵ ਸੈਲੀਬ੍ਰੇਸ਼ਨ ਵੱਲੋਂ ਇਨ੍ਹਾਂ ਮੁਕਾਬਲਿਆਂ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਛੇਵੀਂ ਜਮਾਤ ਦੀ ਵਿਦਿਆਰਥਣ ਕੁਨਿਕਾ ਸ਼ਰਮਾ ਨੇ ਪਹਿਲਾ ਸਥਾਨ ਹਾਸਲ ਕਰਕੇ ਲੈਪਟਾਪ ਜਿੱਤਿਆ। ਇਸੇ ਤਰ੍ਹਾਂ ਅੱਠਵੀਂ ਜਮਾਤ ਦੇ ਵਿਦਿਆਰਥੀ ਆਦਿਲ ਧੀਮਾਨ ਨੇ ਵੀ ਪਹਿਲਾ ਸਥਾਨ ਪ੍ਰਾਪਤ ਕਰਕੇ ਇੱਕ ਮਿੰਨੀ ਪ੍ਰੋਜੈਕਟ ਇਨਾਮ ਵਜੋਂ ਹਾਸਲ ਕੀਤਾ। ਇਸ ਤੋਂ ਇਲਾਵਾ ਦੂਸਰੇ, ਤੀਸਰੇ ਅਤੇ ਚੌਥੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ ਕ੍ਰਿਕਟ ਕਿੱਟ, ਹੈੱਡਫੋਨ ਅਤੇ ਰੋਲਰ ਸਕੇਟ ਇਨਾਮ ਵਜੋਂ ਦਿੱਤੇ ਗਏ। ਮੁਕਾਬਲੇ ’ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਟਰਾਫੀਆਂ, ਮੈਡਲ ਅਤੇ ਹੋਰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਅਰਚਨਾ ਗੁਪਤਾ ਨੇ ਕਿਹਾ ਕਿ ਸਕੂਲ ਵੱਲੋਂ ਹਮੇਸ਼ਾ ਹੀ ਬੱਚਿਆਂ ਦੀ ਪ੍ਰਤਿਭਾ ਨਿਖਾਰਨ ਲਈ ਉਨ੍ਹਾਂ ਨੂੰ ਅਜਿਹੇ ਮੁਕਾਬਲਿਆਂ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਮੌਕੇ ਚੇਅਰਮੈਨ ਵਿਨੋਦ ਢੰਡ ਅਤੇ ਸਕੂਲ ਸਟਾਫ਼ ਵੀ ਮੌਜੂਦ ਸੀ।