ਐੱਸਡੀਐੱਮ ਰਾਜਪੁਰਾ ਦਾ ਕੀਤਾ ਸਨਮਾਨ
ਐਸਡੀਐਮ ਰਾਜਪੁਰਾ ਦਾ ਕੀਤਾ ਸਨਮਾਨ
Publish Date: Wed, 20 May 2026 04:48 PM (IST)
Updated Date: Wed, 20 May 2026 04:52 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਵੱਲੋਂ ਕਿਸਾਨ ਆਗੂਆਂ ਦੀ ਵਫ਼ਦ ਦੇ ਨਾਲ ਐੱਸਡੀਐੱਮ ਰਾਜਪੁਰਾ ਸੁਖਜਿੰਦਰ ਸਿੰਘ ਟਿਵਾਣਾ ਦੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਘੁਮਾਣਾ ਵੱਲੋਂ ਐਸਡੀਐਮ ਰਾਜਪੁਰਾ ਦੇ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਉਪਰੰਤ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਵੱਲੋਂ ਐਸ ਡੀ ਐਮ ਰਾਜਪੁਰਾ ਸੁਖਜਿੰਦਰ ਸਿੰਘ ਟਿਵਾਣਾ ਰਾਜਪੁਰਾ ਵਿਖੇ ਅਹੁਦਾ ਸੰਭਾਲਣ ਉੱਤੇ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਲੱਖਾ ਸਿੰਘ ਕਬੂਲਪੁਰ ਮੀਤ ਪ੍ਰਧਾਨ ਪੰਜਾਬ, ਲੱਖਾ ਸਿੰਘ ਸੌਂਟੀ ਜਨਰਲ ਸਕੱਤਰ ਪੰਜਾਬ, ਮੋਨੂ ਬਪਰੌਰ ਯੂਥ ਮੀਤ ਪ੍ਰਧਾਨ ਪੰਜਾਬ, ਸੋਨੂ ਕਵਾਰਟਰ ਹਾਜ਼ਰ ਸਨ।