ਬਾਲ ਵਿਆਹ ਵਿਰੁੱਧ ਕੀਤਾ ਜਾਗਰੂਕ
ਬਾਲ ਵਿਆਹ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ
Publish Date: Sat, 17 Jan 2026 05:47 PM (IST)
Updated Date: Sat, 17 Jan 2026 05:49 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਅਮਨਦੀਪ ਕੰਬੋਜ ਚੀਫ਼ ਜੂਡੀਸ਼ਲ ਮੈਜਿਸਟ੍ਰੇਟ-ਕਮ-ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਸਾਂਝ ਕੇਂਦਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਾਲ ਵਿਆਹ ਮੁਕਤ ਭਾਰਤ ਅਭਿਆਨ ਤਹਿਤ ਇੱਕ ਬਾਲ ਵਿਆਹ ਵਿਰੋਧੀ ਜਾਗਰੂਕਤਾ ਸੈਮੀਨਾਰ ਐੱਸਆਰ ਆਰੀਆ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਕਰਵਾਇਆ ਗਿਆ। ਸੈਮੀਨਾਰ ਵਿੱਚ ਉੱਘੇ ਸਮਾਜ ਸੇਵੀ ਤੇ ਮੋਟੀਵੇਸਨਲ ਸਪੀਕਰ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ, ਤਿੰਨ ਨਵੇਂ ਕਨੂੰਨਾਂ, ਪੰਜਾਬ ਪੀੜਤ ਮੁਆਵਜ਼ਾ ਯੋਜਨਾ, ਜਿਨਸੀ ਹਮਲਾ ਪੀੜਤ ਮੁਆਵਜ਼ਾ, ਲੇਬਰ ਕਾਰਡ, ਪੈਨਸ਼ਨਾਂ ਆਦਿ, ਬਾਲ ਵਿਆਹ, ਪੋਕਸੋ ਐਕਟ, ਟੋਲ ਫ੍ਰੀ ਨੰਬਰ 15100, ਨੈਸ਼ਨਲ ਲੋਕ ਅਦਾਲਤ ਅਤੇ ਸਥਾਈ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਪ੍ਰਦੀਪ ਬਾਂਸਲ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਬਾਲ ਵਿਆਹ ਤੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਵੀ ਕੀਤੀ। ੳਨ੍ਹਾਂ ਨੇ ਵਾਤਾਵਰਣ ਦੀ ਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸੰਜੀਵ ਕੁਮਾਰ, ਐੱਚਪੀ ਸਿੰਘ, ਰਿਤੂ ਦੀਵਾਨ, ਗੀਤਿਕਾ ਮਲਹੋਤਰਾ ਭਾਵਨਾ ਰੋਹਿਲਾ ਇਲਾਵਾ ਸਮੂਹ ਸਕੂਲ ਸਟਾਫ ਵਿਦਿਆਰਥੀ ਆਦਿ ਹਾਜ਼ਰ ਸਨ।