ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
Publish Date: Tue, 10 Mar 2026 04:20 PM (IST)
Updated Date: Tue, 10 Mar 2026 04:24 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਜ਼ਿਲ੍ਹਾ ਖੇਡ ਵਿਭਾਗ ਪਟਿਆਲਾ ਵੱਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਪੋਲੋ ਗਰਾਊਂਡ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ , ਜਿਸ ’ਚ ਮੁੱਖ ਮਹਿਮਾਨ ਮੇਅਰ ਪਟਿਆਲਾ ਕੁੰਦਨ ਗੋਗੀਆ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਕੀਤੀ। ਪ੍ਰੋਗਰਾਮ ਦਾ ਉਦਘਾਟਨ ਡਾ. ਮਲਕੀਤ ਸਿੰਘ ਮਾਨ ਐਸਿਸਟੈਂਟ ਡਾਇਰੈਕਟਰ ਯੂਥ ਸਰਵਿਸ ਵਿਭਾਗ ਪੰਜਾਬ ਨੇ ਕੀਤਾ। ਵਿਸ਼ੇਸ਼ ਤੌਰ ’ਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ,ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ, ਬਾਸਕਟਬਾਲ ਕੋਚ ਕਵਲਦੀਪ ਸਿੰਘ, ਐਥਲੈਟਿਕਸ ਕੋਚ ਗੁਰਪਾਲ ਸਿੰਘ, ਰਾਜ ਕੁਮਾਰ ਤੈਰਾਕੀ ਕੋਚ, ਗੁਰਪ੍ਰੀਤ ਸਿੰਘ ਐਥਲੈਟਿਕਸ ਕੋਚ, ਸੁਪਰਵਾਈਜ਼ਰ ਸਹਿਜਦੀਪ ਸਿੰਘ, ਸੁਪਰਵਾਈਜ਼ਰ ਹਰਮਿੰਦਰ ਸਿੰਘ, ਰੁਦਰਪ੍ਰਤਾਪ ਸਿੰਘ, ਹਰਮਨਜੀਤ ਸਿੰਘ ਰੰਧਾਵਾ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਗੁਰਪ੍ਰਤਾਪ ਸ਼ਾਹੀ ਨੇ ਸ਼ਿਰਕਤ ਕੀਤੀ। ਇਸ ਮੌਕੇ ਮੇਅਰ ਪਟਿਆਲਾ ਕੁੰਦਨ ਗੋਗੀਆ ਨੇ ਕਿਹਾ ਕਿ ਜ਼ਿਲ੍ਹਾ ਖੇਡ ਵਿਭਾਗ ਪਟਿਆਲਾ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਖੇਡ ਵਿਭਾਗ ਪਟਿਆਲਾ ਨਾਲ ਸਬੰਧਤ ਵੱਖ ਵੱਖ ਕੋਚਾਂ ਦੀ ਅਗਵਾਈ ਹੇਠ ਖਿਡਾਰੀਆਂ ਵੱਲੋਂ ਨਸ਼ਿਆਂ ਵਿਰੁੱਧ ਚੱਲਣ ਦਾ ਪ੍ਰਣ ਲੈਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਖਿਡਾਰੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈਂ ਗਈ।