ਵਾਟਰ ਤੇ ਵੇਕਟਰ ਬੋਰਨ ਬਿਮਾਰੀਆਂ ਸਬੰਧੀ ਸੈਮੀਨਾਰ
ਵਾਟਰ ਅਤੇ ਵੇਕਟਰ ਬੋਰਨ ਬੀਮਾਰੀਆਂ ਸਬੰਧੀ ਸੈਮੀਨਾਰ ਦਾ ਆਯੋਜਨ
Publish Date: Tue, 28 Apr 2026 04:39 PM (IST)
Updated Date: Tue, 28 Apr 2026 04:43 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਅਲੀਪੁਰ ਅਰਾਈਆਂ ਵਿਖੇ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਵਾਟਰ ਤੇ ਵੇਕਟਰ ਬੋਰਨ ਬਿਮਾਰੀਆਂ ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਮੁਖ ਉਦੇਸ਼ ਵਿਦਿਆਰਥੀਆਂ ਵਿਚ ਵਾਰਟ ਅਤੇ ਵੇਕਟਰ ਬੋਰਨ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾਉਣਾ ਸੀ। ਇਸ ਮੌਕੇ ਸਿਵਲ ਸਰਜਨ ਪਟਿਆਲਾ ਨੇ ਕਿਹਾ ਕਿ ਗਰਮੀ ਤੇ ਨਮੀ ਵਾਲੇ ਮੌਸਮ ਵਿਚ ਮੱਛਰਾਂ ਦੀ ਭਰਮਾਰ ਹੋ ਜਾਂਦੀ ਹੈ ਅਤੇ ਬਿਮਾਰੀਆਂ ਵਿਚ ਵਾਧਾ ਹੋ ਜਾਂਦਾ ਹੈ। ਵੇਕਟਰ ਬੋਰਨ ਬਿਮਾਰੀਆਂ ਵਿਚ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਸ਼ਾਮਲ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਉਹ ਆਪਣੇ ਸ਼ਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣ। ਵਾਟਰ ਬੋਰਨ ਬਿਮਾਰੀਆਂ ਤੋਂ ਬਚਣ ਲਈ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾ ਸਾਫ ਰੱਖਣ। ਇਸ ਮੌਕੇ ਐਪੀਡੀਮੋਲੋਜਿਸਟ ਆਈ.ਡੀ.ਐਸ.ਪੀ ਡਾ.ਦਿਵਜੋਤ ਸਿੰਘ ਨੇ ਕਿਹਾ ਕਿ ਦੂਸ਼ਿਤ ਪਾਣੀ ਨਾਲ ਹੋਣ ਵਾਲੀ ਬਿਮਾਰੀਆਂ ਵਿਚ ਹੈਜਾ, ਟਾਈਫਾਈਡ, ਦਸਤ, ਪੀਲੀਆ, ਗੈਸਟਰੋਐਂਟਰਾਈਟਿਸ ਆਦਿ ਹਨ। ਇਨ੍ਹਾਂ ਤੋਂ ਬਚਣ ਲਈ ਪਾਣੀ ਉਬਾਲ ਕੇ ਪੀਤਾ ਜਾਵੇ ਅਤੇ ਨਿੱਜੀ ਸਾਫ ਸਫਾਈ ਰੱਖੀ ਜਾਵੇ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਹੱਥ ਧੋਣ ਦੇ ਤਰੀਕੇ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਸਾਫ ਸੋਮਿਆਂ ਤੋਂ ਲਿਆ ਜਾਵੇ। ਪਾਣੀ ਨੂੰ ਸ਼ੁੱਧ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਦੀ ਵਰਤੋ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਸੁਮੀਤ ਸਿੰਘ ਨੇ ਦੱਸਿਆ ਕਿ ਡੇਂਗੂ ਦੇ ਲੱਛਣਾਂ ਜਿਵੇ ਕਿ ਤੇਜ਼ ਬੁਖਾਰ, ਗੰਭੀਰ ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਜੋੜਾਂ ਵਿਚ ਦਰਦ, ਉਲਟੀਆਂ, ਚਮੜੀ ਤੇ ਧੱਫੜ ਆਦਿ ਹੋਣ ਦੀ ਸੂਰਤ ਵਿਚ ਨਜਦੀਕ ਦੇ ਸਿਹਤ ਕੇਂਦਰ ਵਿੱਚ ਜਾ ਕੇ ਟੈਸਟ ਕਰਵਾਉਣਾ ਜਰੂਰੀ ਹੈ। ਸਾਰੇ ਟੈਸਟ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਕੀਤੇ ਜਾਂਦੇ ਹਨ। ਇਸ ਮੌਕੇ ਐੱਸਐੱਮਓ ਡਾ.ਗੁਰਪ੍ਰੀਤ ਨਾਗਰਾ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਦਿੱਤੀਆਂ ਜਾ ਰਹੀ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਐੱਮਓ ਡਾ.ਮਨਦੀਪ ਸਿੰਘ, ਸ਼ਸ਼ੀ ਬਾਲਾ, ਸ਼ਿਵ ਕੁਮਾਰ, ਜ਼ਿਲ੍ਹਾ ਬੀਸੀਸੀ ਜਸਬੀਰ ਕੌਰ, ਬੀਈਈ ਸ਼ਾਯਾਨ, ਐੱਸਆਈ ਮਨੋਜ, ਬਿੱਟੂ ਅਤੇ ਸਮੂਹ ਫੀਲਡ ਸਟਾਫ ਮੌਜੂਦ ਸਨ।