ਸੇਵਾ ਕੇਂਦਰਾਂ ਦਾ ਸਮਾਂ ਬਦਲਿਆ, 26 ਮਈ ਨੂੰ ਰਹੇਗੀ ਛੁੱਟੀ
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਵਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 7:30 ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹੇ ਰਹਿਣਗੇ।
Publish Date: Mon, 25 May 2026 06:04 PM (IST)
Updated Date: Mon, 25 May 2026 06:31 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਵਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 7:30 ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਦਲੇ ਹੋਏ ਸਮੇਂ ਅਨੁਸਾਰ ਸੇਵਾ ਕੇਂਦਰਾਂ ਵਿਚ ਜਾ ਕੇ ਆਪਣੇ ਕੰਮ ਕਰਵਾ ਸਕਦੇ ਹਨ। 26 ਮਈ ਨੂੰ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਛੁੱਟੀ ਰਹੇਗੀ।