ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਸੱਤ ਵਿਅਕਤੀ ਕਾਬੂ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਨਸ਼ਾ ਕਰਨ ਵਾਲੇ ਸੱਤ ਵਿਅਕਤੀ ਗ੍ਰਿਫ਼ਤਾਰ
Publish Date: Sun, 26 Apr 2026 06:37 PM (IST)
Updated Date: Sun, 26 Apr 2026 06:40 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਸਾਜਨ ਕੁਮਾਰ, ਖੁਸ਼ਵਿੰਦਰ ਸਿੰਘ, ਸੁਖਚੈਨ ਸਿੰਘ, ਦਵਿੰਦਰ ਸਿੰਘ, ਦਰਸ਼ਨ ਸਿੰਘ, ਰਜੀਵ ਕੁਮਾਰ ਅਤੇ ਪ੍ਰਮਾ ਸ਼ੰਕਰ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ। ਇਨ੍ਹਾਂ ਵਿਅਕਤੀਆਂ ਨੂੰ ਬੱਸੀ ਪਠਾਣਾਂ, ਮੂਲੇਪੁਰ, ਬਡਾਲੀ ਆਲਾ ਸਿੰਘ, ਖਮਾਣੋਂ, ਅਮਲੋਹ ਅਤੇ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਕਾਬੂ ਕਰਕੇ ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ।