ਫੁੱਟਬਾਲ ਲੀਗ ਦਾ ਖ਼ਿਤਾਬ ਸ਼ਹੀਦਗੜ੍ਹ ਨੇ ਜਿੱਤਿਆ
ਯੁੱਧ ਨਸ਼ਿਆਂ ਵਿਰੁੱਧ ਤਹਿਤ ਕਰਵਾਈ ਫੁਟਬਾਲ ਲੀਗ ਦਾ ਖ਼ਿਤਾਬ ਸ਼ਹੀਦਗੜ੍ਹ ਨੇ ਜਿੱਤਿਆ
Publish Date: Thu, 07 May 2026 05:15 PM (IST)
Updated Date: Fri, 08 May 2026 04:09 AM (IST)

ਨਸ਼ਿਆਂ ਦਾ ਖਾਤਮਾ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ : ਐੱਸਐੱਸਪੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾਂ : ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਤਹਿਤ ਸਥਾਨਕ ਆਈਟੀਆਈ ਵਿਖੇ ਫੁਟਬਾਲ ਲੀਗ ਕਰਵਾਈ ਗਈ ਜਿਸ ਦਾ ਖ਼ਿਤਾਬ ਸ਼ਹੀਦਗੜ੍ਹ ਦੀ ਟੀਮ ਨੇ ਕਲੌਂਦੀ ਦੀ ਟੀਮ ਨੂੰ ਸਿਫਰ ਦੇ ਮੁਕਾਬਲੇ 3 ਗੋਲਾਂ ਨਾਲ ਹਰਾ ਕੇ ਆਪਣੇ ਨਾਂਅ ਕੀਤਾ। ਇਨਾਮ ਵੰਡ ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਰੁਪਿੰਦਰ ਸਿੰਘ ਹੈਪੀ ਸਨ, ਜਦਕਿ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵੱਲੋਂ ਖ਼ਾਸ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਗਈ। ਵਿਧਾਇਕ ਹੈਪੀ ਨੇ ਜੇਤੂ ਤੇ ਰਨਰਅਪ ਟੀਮ ਨੂੰ ਟ੍ਰਾਫੀ ਸੌਂਪੀ ਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਇਸ ਇਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਦਲਦਲ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਐੱਸਐੱਸਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਨਸ਼ਾ ਸਮਾਜ ਲਈ ਇਕ ਕੋਹੜ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਨੌਜਵਾਨਾਂ ਦਾ ਖੇਡਾਂ ’ਚ ਉਤਸ਼ਾਹ ਨਾਲ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਵਰਤ ਰਹੀ ਹੈ ਪਰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਉਦੋਂ ਹੀ ਸੰਭਵ ਹੈ ਜਦੋਂ ਹਰ ਨੌਜਵਾਨ ਇਸ ਜੰਗ ’ਚ ਆਪਣਾ ਯੋਗਦਾਨ ਪਾਵੇ। ਮੈਚ ਦੌਰਾਨ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਪ੍ਰਦਰਸ਼ਨ ਕੀਤਾ ਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਪੁਲਿਸ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਆਉਣ ਵਾਲੇ ਸਮੇਂ ’ਚ ਵੀ ਇਲਾਕੇ ਅੰਦਰ ਅਜਿਹੇ ਖੇਡ ਮੁਕਾਬਲੇ ਲਗਾਤਾਰ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਇਸ ਮੌਕੇ ਡੀਐੱਸਪੀ ਰਾਜ ਕੁਮਾਰ, ਐੱਸਐੱਚਓ ਬੱਸੀ ਪਠਾਣਾਂ ਬਲਵੀਰ ਸਿੰਘ, ਰਣਵੀਰ ਸਿੰਘ ਰਾਣਾ, ਬਬਲਜੀਤ ਪਨੇਸਰ, ਕੋਚ ਸੁਖਦੀਪ ਸਿੰਘ, ਅਮਰਿੰਦਰ ਮਿੰਟੂ, ਸੁਖਵਿੰਦਰ ਸਿੰਘ, ਟਿੰਕੂ, ਸੋਹਣ ਸਿੰਘ, ਸਰਬਜੀਤ ਸਿੰਘ ਨਾਲ ਵੱਡੀ ਗਿਣਤੀ ’ਚ ਹੋਰ ਫੁੱਟਬਾਲ ਪ੍ਰੇਮੀ ਮੌਜੂਦ ਸਨ।