ਫ਼ਤਹਿਗੜ੍ਹ ਸਾਹਿਬ ਦੀਆਂ ਸੜਕਾਂ ਮੁਰੰਮਤ ਕੀਤੀ ਜਾਵੇ : ਬਡਲਾ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਹੋਈ
Publish Date: Thu, 04 Dec 2025 06:09 PM (IST)
Updated Date: Thu, 04 Dec 2025 06:11 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਪ੍ਰਧਾਨ ਜ਼ਿਲ੍ਹਾ ਸ਼ਿੰਗਾਰਾ ਸਿੰਘ ਬਡਲਾ ਦੀ ਅਗਵਾਈ ਹੇਠ ਹੋਈ ਇਸ ਮੌਕੇ ਪੀਏਸੀ ਦੇ ਮੈਂਬਰ ਧਰਮ ਸਿੰਘ ਕਲੋੜ ਨੇ ਵੀ ਸ਼ਿਰਕਤ ਕੀਤੀ। ਸ਼ਹੀਦੀ ਸਭਾ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਇਕੱਠ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਮੂਹ ਸੰਗਤ ਨੂੰ ਸ਼ਹੀਦੀ ਇਕੱਠ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪਾਰਟੀ ਦੇ ਆਗੂਆਂ ਨੇ ਸਖਤ ਸ਼ਬਦਾਂ ਵਿਚ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸ਼ਹੀਦੀ ਦਿਨਾਂ ਦੇ ਵਿਚ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਨਹੀਂ ਕਰਵਾਉਣੀਆਂ ਚਾਹੀਦੀਆਂ। ਸ਼ਹੀਦੀ ਦਿਨਾਂ ਦੇ ਵਿਚ ਸਰਹਿੰਦ ਜੀਟੀ ਰੋਡ ਤੋਂ ਲੈ ਕੇ ਬੱਸੀ ਪਠਾਣਾ, ਫਤਹਿਗੜ੍ਹ ਸਾਹਿਬ ਦੇ ਨੇੜਲੇ ਇਲਾਕੇ ਦੇ ਵਿਚ ਸ਼ਰਾਬ ਦੇ ਠੇਕੇ ਮੀਟ ਆਂਡੇ ਤੰਬਾਕੂ ਦੀਆਂ ਦੁਕਾਨਾਂ ਬੰਦ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਫਤਹਿਗੜ੍ਹ ਸਾਹਿਬ ਨੂੰ ਚਾਰ ਪਾਸਿਓਂ ਮਿਲਾਉਣ ਵਾਲੀਆਂ ਸੜਕਾਂ ਦੀ ਮੁਰੰਮਤ ਤੇ ਸੜਕਾਂ ਦੀ ਸਫਾਈ ਕਰਵਾਉਣ ਦੀ ਵੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ, ਦਫਤਰ ਇਲਾਕਾ ਸਕੱਤਰ ਧਰਮ ਸਿੰਘ ਕਲੌੜ, ਭੁਪਿੰਦਰ ਸਿੰਘ ਫਤਿਹਪੁਰ, ਗੁਰਪ੍ਰੀਤ ਸਿੰਘ ਝਾਂਮਪੁਰ, ਪਵਨਪ੍ਰੀਤ ਸਿੰਘ ਢੋਲੇਵਾਲ, ਜੋਗਿੰਦਰ ਸਿੰਘ ਸੈਂਪਲਾ, ਕਰਨੈਲ ਸਿੰਘ ਬਰਾਸ, ਹਰਿੰਦਰਪਾਲ ਸ਼ਾਹੀ ਬੱਸੀ ਪਠਾਣਾ, ਅਜੈਬ ਸਿੰਘ ਹਿੰਦੂਪੁਰ, ਅਮਰੀਕ ਸਿੰਘ ਚੁੰਨੀ, ਮਹਿੰਦਰ ਸਿੰਘ ਮਨੈਲੀ, ਜਰਨੈਲ ਸਿੰਘ, ਗੁਰਮੀਤ ਸਿੰਘ, ਹਰਮਲ ਸਿੰਘ ਲਟੌਰ, ਸ਼ਿਵਦੇਵ ਸਿੰਘ ਬਾਗ ਸਿਕੰਦਰ, ਜਤਿੰਦਰ ਸਿੰਘ, ਸੁਖਦੇਵ ਸਿੰਘ, ਲਖਬੀਰ ਸਿੰਘ ਚੀਮਾ ਗੁਰਸੇਵਕ ਸਿੰਘ ਆਦਿ ਮੌਜੂਦ ਸਨ।