ਅਕਾਲੀ ਦਲ ਉਮੀਦਵਾਰਾਂ ਦੇ ਦਫ਼ਤਰਾਂ ਦਾ ਉਦਘਾਟਨ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਗਰ ਕੌਂਸਲ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤਣਗੇ : ਰਾਜੂ ਖੰਨਾ
Publish Date: Thu, 21 May 2026 04:49 PM (IST)
Updated Date: Fri, 22 May 2026 04:05 AM (IST)

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਗਰ ਕੌਂਸਲ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤਣਗੇ : ਰਾਜੂ ਖੰਨਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 7, ਵਾਰਡ ਨੰਬਰ 10, ਵਾਰਡ ਨੰਬਰ 14 ਅਤੇ ਵਾਰਡ ਨੰਬਰ 23 ’ਚ ਪਾਰਟੀ ਦੇ ਚੋਣ ਦਫ਼ਤਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਤੋਂ ਇਲਾਵਾ ਸ਼ਹਿਰ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ। ਸਮਾਗਮਾਂ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਵਾਰਡ ਨੰਬਰ 7 ਤੋਂ ਬੀਬੀ ਬਲਜੀਤ ਕੌਰ ਅੱਤਲੀ, ਵਾਰਡ ਨੰਬਰ 10 ਤੋਂ ਬਲਜੀਤ ਸਿੰਘ ਰਹਿਲ, ਵਾਰਡ ਨੰਬਰ 14 ਤੋਂ ਸਿਮਰਨਜੀਤ ਸਿੰਘ ਧਾਲੀਵਾਲ ਅਤੇ ਵਾਰਡ ਨੰਬਰ 23 ਤੋਂ ਨਿਰਮਲ ਸਿੰਘ ਨੂੰ ਵੱਡੀਆਂ ਜਿੱਤਾਂ ਦਰਜ ਕਰਵਾਉਣ ਦੀ ਅਪੀਲ ਕੀਤੀ ਗਈ। ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਲੇਮ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਨਗਰ ਕੌਂਸਲ ਚੋਣਾਂ ’ਚ ਜਿੱਤ ਦਰਜ ਕਰਨਗੇ। ਉਨ੍ਹਾਂ ਨੇ ਚਾਰਾਂ ਵਾਰਡਾਂ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਨਗਰ ਕੌਂਸਲ ਵਿੱਚ ਅਕਾਲੀ ਦਲ ਦੀ ਜਿੱਤ ਹੋਣ ’ਤੇ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਮੌਕੇ ਵੱਖ-ਵੱਖ ਵਾਰਡਾਂ ਵਿੱਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਉਮੀਦਵਾਰਾਂ ਨੇ ਚੋਣ ਮੁਹਿੰਮ ਦੌਰਾਨ ਰਾਜੂ ਖੰਨਾ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਮਾਰਗਦਰਸ਼ਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਬਲਜੀਤ ਸਿੰਘ ਬੰਟੀ ਰਹਿਲ, ਨਿਰਮਲ ਸਿੰਘ, ਬੀਬੀ ਬਲਜੀਤ ਕੌਰ ਅੱਤਲੀ ਅਤੇ ਸਿਮਰਨਜੀਤ ਸਿੰਘ ਧਾਲੀਵਾਲ ਨੇ ਆਪਣੇ-ਆਪਣੇ ਵਾਰਡਾਂ ਦੇ ਲੋਕਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ ਅਤੇ ਚੁਣੇ ਜਾਣ ’ਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਨਾਗਰਿਕ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਡਾ. ਅਰੁਜਨ ਸਿੰਘ ਅਮਲੋਹ, ਜ਼ਿਲ੍ਹਾ ਪ੍ਰਧਾਨ ਇੰਡਸਟਰੀ ਵਿੰਗ ਭਾਰਤ ਭੂਸ਼ਨ ਟੋਨੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਪਟਿਆਲਾ ਅਮਿਤ ਸਿੰਘ ਰਾਠੀ, ਸੀਨੀਅਰ ਆਗੂ ਭਿੰਦਰ ਸਿੰਘ ਮੰਡੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਸੁਖਦੇਵ ਸਿੰਘ ਅੱਤਲੀ, ਬੰਟੀ ਜੱਸੜਾ, ਹਰਪਿੰਦਰ ਸਿੰਘ ਭੂਰਾ, ਰਾਜੇਸ਼ ਕੁਮਾਰ ਸ਼ਾਹੀ, ਕੁਲਦੀਪ ਸਿੰਘ ਰਹਿਲ, ਲੁਕੇਸ ਗੁਪਤਾ, ਬਹਾਦਰ ਸਿੰਘ ਹੈਬਤਪੁਰ ਤੇ ਜਗਜੀਵਨ ਸਿੰਘ ਉੱਭੀ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਮੌਜੂਦ ਸਨ।