ਸ਼ਿਵ ਸੈਨਾ ਹਿੰਦੁਸਤਾਨ ਦੀ ਮੀਟਿੰਗ ਹੋਈ
ਸ਼ਿਵ ਸੈਨਾ ਹਿੰਦੁਸਤਾਨ ਦੀ ਮੀਟਿੰਗ ਹੋਈ
Publish Date: Fri, 22 May 2026 06:34 PM (IST)
Updated Date: Sat, 23 May 2026 04:10 AM (IST)

ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਪ੍ਰਬੰਧਕ ਕਮੇਟੀ ਨੇ ਹਿੰਦੂ ਧਰਮ ਦੇ ਰੀਤੀ ਰਿਵਾਜਾਂ ਦੇ ਉਲਟ ਕਾਰਵਾਈਆਂ ਕੀਤੀਆਂ : ਗੁਪਤਾ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਸ਼ਿਵ ਸੈਨਾ ਹਿੰਦੁਸਤਾਨ ਜ਼ਿਲ੍ਹਾ ਪਟਿਆਲਾ ਨਾਲ ਜੁੜੇ ਸਾਰੇ ਸੀਨੀਅਰ ਆਗੂਆਂ ਅਤੇ ਧਾਰਮਿਕ ਵਿੰਗ, ਸ਼੍ਰੀ ਰਾਮ ਹਨੂੰਮਾਨ ਸੇਵਾ ਦਲ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਸਾਂਝੀ ਮੀਟਿੰਗ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦੀ ਅਗਵਾਈ ਹੇਠ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਹੋਈ। ਇਸ ਮੌਕੇ ਪ੍ਰਦੀਪ ਵਰਮਾ ਰਾਸ਼ਟਰੀ ਬੁਲਾਰੇ, ਹੇਮਰਾਜ ਗੋਇਲ ਰਾਸ਼ਟਰੀ ਸਲਾਹਕਾਰ, ਸ਼੍ਰੀ ਚੰਦ ਸ਼ਰਮਾ ਸੂਬਾ ਜਨਰਲ ਸਕੱਤਰ,ਕ੍ਰਿਸ਼ਨਾ ਗਾਬਾ ਪੰਜਾਬ ਪ੍ਰਧਾਨ ਵਪਾਰ ਸੈਨਾ, ਸ਼ਮਾਕਾਂਤ ਪਾਂਡੇ ਸੀਨੀਅਰ ਉਪ ਪ੍ਰਧਾਨ, ਹਿਤੇਸ਼ ਰਿੰਕੂ ਪੰਜਾਬ ਪ੍ਰਧਾਨ ਆਈ.ਟੀ. ਸੈਨਾ, ਅਮਰਜੀਤ ਬੰਟੀ ਪੰਜਾਬ ਚੇਅਰਮੈਨ ਯੁਵਾ ਸੈਨਾ, ਪੰਡਿਤ ਬਦਰੀ ਪ੍ਰਸਾਦ, ਪੰਜਾਬ ਪ੍ਰਧਾਨ ਸ਼੍ਰੀ ਰਾਮ ਹਨੂੰਮਾਨ ਸੇਵਾ ਦਲ, ਨਵਦੀਪ ਮਿੱਤਲ,ਭੋਲਾ ਸ਼ਰਮਾ, ਰਵੀ ਸੋਹਲ, ਹਰਪ੍ਰੀਤ ਸ਼ਰਮਾ,ਨੰਦਲਾਲ, ਗੁਰਪ੍ਰੀਤ ਬੱਗੀ, ਪਵਨਜੀਤ ਸ਼ਰਮਾ ਆਦਿ ਆਘੂ ਸ਼ਾਮਲ ਹੋਏ । ਮੀਟਿੰਗ ਵਿੱਚ ਪਟਿਆਲਾ ਵਿੱਚ ਸ਼੍ਰੀ ਕਾਲੀ ਮਾਤਾ ਮੰਦਰ ਦੇ ਚੱਲ ਰਹੇ ਨਵੀਨੀਕਰਨ ਅਤੇ ਸੁੰਦਰੀਕਰਨ ਸੰਬੰਧੀ ਕਈ ਮੁੱਦਿਆਂ ਤੇ ਚਰਚਾ ਕੀਤੀ ਗਈ। ਇਸ ਸਬੰਧੀ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਆਖਿਆ ਕਿ ਹਾਲ ਹੀ ਦੇ ਸਾਲਾਂ ਵਿੱਚ ਸ਼੍ਰੀ ਕਾਲੀ ਮਾਤਾ ਮੰਦਰ ਪ੍ਰਬੰਧਕ ਕਮੇਟੀ ਨੇ ਸਨਾਤਨ ਹਿੰਦੂ ਧਰਮ ਦੇ ਰੀਤੀ ਰਿਵਾਜਾਂ ਦੇ ਉਲਟ ਕਾਰਵਾਈਆਂ ਅਤੇ ਫੈਸਲੇ ਲਏ ਹਨ ਤੇ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਸ਼੍ਰੀ ਕਾਲੀ ਮਾਤਾ ਮੰਦਰ ਦੀ ਸੇਵਾ ਅਤੇ ਸਨਾਤਨ ਧਰਮ ਦੇ ਪ੍ਰਚਾਰ ਵਿੱਚ ਕਈ ਸਾਲਾਂ ਤੋਂ ਲੱਗੇ ਭਗਤਾਂ ਦੇ ਸੰਗਠਨਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਕੁਝ ਸੇਵਾ ਸੰਗਠਨਾਂ ਨੂੰ ਡਰਾਉਣ-ਧਮਕਾਉਣ ਲਈ ਪੁਲਿਸ ਸਟੇਸ਼ਨ ਵੀ ਬੁਲਾਇਆ ਜਾ ਰਿਹਾ ਹੈ। ਇਨ੍ਹਾਂ ਮੁੱਦਿਆਂ ਨੇ ਹਿੰਦੂ ਭਾਈਚਾਰੇ ਵਿੱਚ ਵਿਆਪਕ ਰੋਸ ਅਤੇ ਗੁੱਸਾ ਪੈਦਾ ਕੀਤਾ ਹੈ। ਇਸ ਮੁੱਦੇ ਤੇ ਕਈ ਹਿੰਦੂ ਸੰਗਠਨਾਂ ਨੇ ਸ਼ਿਵ ਸੈਨਾ ਹਿੰਦੁਸਤਾਨ ਨਾਲ ਸੰਪਰਕ ਕੀਤਾ ਅਤੇ ਇਸ ਮੁੱਦੇ ਨੂੰ ਸਾਂਝੇ ਤੌਰ ਤੇ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਪਟਿਆਲਾ ਵਿੱਚ ਹਿੰਦੂ ਸੰਗਠਨਾਂ ਦੀ ਇੱਕ ਵੱਡੀ ਮੀਟਿੰਗ ਬੁਲਾਉਣ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ, ਜਿਸਦਾ ਖੁਲਾਸਾ ਆਉਣ ਵਾਲੇ ਦਿਨਾਂ ’ਚ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਸ਼੍ਰੀ ਕਾਲੀ ਮਾਤਾ ਮੰਦਰ ਨੂੰ ਸੁੰਦਰ ਬਣਾਉਣ ਅਤੇ ਨਵੀਨੀਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦਾ ਵੀ ਸਮਰਥਨ ਕੀਤਾ ਗਿਆ।