ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ
ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ
Publish Date: Mon, 27 Apr 2026 04:43 PM (IST)
Updated Date: Tue, 28 Apr 2026 04:05 AM (IST)

ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਨਗਰ ਪੰਚਾਇਤ ਖਨੌਰੀ ਵੱਲੋਂ ਕਾਰਜਸਾਧਕ ਅਫ਼ਸਰ ਬਰਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਸ਼ਹਿਰ ਵਿਚ ਸਿੰਗਲ ਯੂਜ਼ ਪਲਾਸਟਿਕ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 4 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਇਨ੍ਹਾਂ ਦੁਕਾਨਦਾਰਾਂ ਵੱਲੋਂ ਪਲਾਸਟਿਕ ਦੇ ਲਿਫ਼ਾਫ਼ੇ ਰੱਖਣ ਤੇ ਵਰਤੋਂ ਕਰਨ ਦੇ ਮਾਮਲੇ ਸਾਹਮਣੇ ਆਏ ਸਨ, ਜੋ ਕਿ ਸਰਕਾਰੀ ਨਿਯਮਾਂ ਅਨੁਸਾਰ ਸੌਲਿਡ ਵੇਸਟ ਮੈਨੇਜਮੈਂਟ ਰੂਲਜ਼ ਦੀ ਉਲੰਘਣਾ ਹੈ। ਸੈਨੀਟੇਸ਼ਨ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਪਲਾਸਟਿਕ ਪ੍ਰਦੂਸ਼ਣ ਨੂੰ ਰੋਕਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਜੋ ਵੀ ਵਿਅਕਤੀ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਵੱਛ ਭਾਰਤ ਮਿਸ਼ਨ ਦੇ ਪ੍ਰੋਗਰਾਮ ਕੋਆਰਡੀਨੇਟਰ ਗੁਰਿੰਦਰ ਕੁਮਾਰ ਵੱਲੋਂ ਦੁਕਾਨਦਾਰਾਂ ਤੇ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੋਂ ਬਚਣ ਤੇ ਕੱਪੜੇ ਜਾਂ ਜੂਟ ਦੇ ਥੈਲਿਆਂ ਦੀ ਵਰਤੋਂ ਕਰਨ, ਤਾਂ ਜੋ ਵਾਤਾਵਰਣ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਪਲਾਸਟਿਕ ਦੇ ਲਿਫ਼ਾਫ਼ੇ ਤੇ ਸਿੰਗਲ ਯੂਜ਼ ਪਲਾਸਟਿਕ ਹਜ਼ਾਰਾਂ ਸਾਲ ਗਲਦੇ ਨਹੀਂ ਹਨ, ਜੇਕਰ ਇਸਨੂੰ ਅੱਗ ਲਾਉਂਦੇ ਹਾਂ ਤਾਂ ਹਾਨੀਕਾਰਕ ਗੈਸਾਂ ਨਿਕਲਦੀਆਂ ਹਨ ਜੋ ਕਿ ਸਿੱਧਾ ਬਿਮਾਰੀਆਂ ਨੂੰ ਸੱਦਾ ਹਨ। ਇਸ ਮੌਕੇ ਟੀਮ ਵਿੱਚ ਸਰਬਜੀਤ ਸਿੰਘ, ਸੁਖਚੈਨ ਸਿੰਘ ਅਤੇ ਸੈਨੀਟਰੀ ਮੇਟ ਰੋਬਿਨ ਕੁਮਾਰ ਸ਼ਾਮਲ ਸਨ।