ਸਿਲਵਰ ਬੈਲ ਸਕੂਲ ਦੇ ਵਿਦਿਆਰਥੀ ਛਾਏ, ਨਤੀਜਾ 100 ਫੀਸਦੀ
ਸਿਲਵਰ ਬੈਲ ਸਕੂਲ ਦੇ ਵਿਦਿਆਰਥੀ ਛਾਏ, ਨਤੀਜਾ 100 ਫੀਸਦੀ
Publish Date: Mon, 13 Apr 2026 04:57 PM (IST)
Updated Date: Mon, 13 Apr 2026 05:01 PM (IST)
ਹਰਜੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਬਹਾਦਰਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂ ਜਮਾਤ ਦੇ ਨਤੀਜਿਆਂ ’ਚ ਸਿਲਵਰ ਬੈਲ ਪਬਲਿਕ ਸਕੂਲ ਬਹਾਦਰਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਦੇ ਡਾਇਰੈਕਟਰ ਅਸ਼ੋਕ ਸਿੰਗਲਾ ਨੇ ਦੱਸਿਆ ਕਿ 8ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਦੇ ਵਿਦਿਆਰਥੀ ਮੰਨਤ ਅਤੇ ਪ੍ਰਭਜੋਤ ਨੇ 92 ਫੀਸਦੀ ਨੰਬਰਾਂ ਨਾਲ ਪਹਿਲਾ, ਦੀਪਿਕਾ ਨੇ 91.5 ਫੀਸਦੀ ਅੰਕਾਂ ਨਾਲ ਦੂਜਾ ਤੇ ਨੂਰਪ੍ਰੀਤ ਨੇ 90 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਡਾਇਰੈਕਟਰ ਅਸ਼ੋਕ ਸਿੰਗਲਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਾਨਦਾਰ ਨਤੀਜੇ ਦਾ ਸਿਹਰਾ ਸਾਡੇ ਸਟਾਫ ਅਤੇ ਵਿਦਿਆਰਥੀਆਂ ਦੀ ਸਮਰਪਿਤ ਭਾਵਨਾ ਨਾਲ ਕੀਤੀ ਸਖਤ ਮਿਹਨਤ ਨੂੰ ਜਾਂਦਾ ਹੈ। ਉਨਾਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਲਗਾਤਾਰ ਉਪਰਾਲੇ ਕਰਦੇ ਰਹਿਣਗੇ। ਡਾਇਰੈਕਟਰ ਅਸ਼ੋਕ ਸਿੰਗਲਾ, ਪ੍ਰਿੰਸੀਪਲ ਅਤੇ ਸਮੂਹ ਸਟਾਫ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।