ਸਿਮਰਨਜੀਤ ਸਿੰਘ ਨੂੰ ਸਨੌਰ ਦਾ ਮੀਡੀਆ ਵਾਇਸ ਕੋਆਰਡੀਨੇਟਰ ਕੀਤਾ ਨਿਯੁਕਤ
ਸਿਮਰਨਜੀਤ ਸਿੰਘ ਨੂੰ ਹਲਕਾ ਸਨੌਰ ਦਾ ਮੀਡੀਆ ਵਾਇਸ ਕੋਆਰਡੀਨੇਟਰ ਨਿਯੁਕਤ ਕੀਤਾ
Publish Date: Mon, 13 Oct 2025 05:19 PM (IST)
Updated Date: Mon, 13 Oct 2025 05:20 PM (IST)

ਫੋਟੋ 13ਪੀਟੀਐਲ 12 ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਸਨੌਰ ਦੇ ਸੀਨੀਅਰ ਆਗੂ ਸਿਮਰਨਜੀਤ ਸਿੰਘ ਦੇਵੀਗਡ਼੍ਹ ਨੂੰ ਹਲਕਾ ਸਨੌਰ ਦਾ ਮੀਡੀਆ ਵਾਇਸ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ, ਜਿਸ ਦੇ ਨਾਲ ਹਲਕਾ ਸਨੌਰ ਦੇ ਆਮ ਆਦਮੀ ਪਾਰਟੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਿਮਰਨਜੀਤ ਸਿੰਘ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋਡ਼ਾ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਯੋਧ ਸਿੰਘ ਹਡਾਣਾ, ਬਲਦੇਵ ਸਿੰਘ ਦੇਵੀਗਡ਼੍ਹ ਚੇਅਰਮੈਨ ਮਾਰਕੀਟ ਕਮੇਟੀ ਦੁਧਨ ਸਾਧਾਂ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹਡ਼ੀ ਜ਼ਿੰਮੇਵਾਰੀ ਸੌਂਪੀ ਗਈ ਹੈ, ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਦੇ ਨਾਲ ਨਿਭਾਉਣਗੇ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਉਨ੍ਹਾਂ ਨੂੰ ਥਾਪਡ਼ਾ ਦਿੰਦਿਆਂ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਰਾਜਨੀਤਿਕ ਕਰੀਅਰ 2014 ਲੋਕ ਸਭਾ ਚੋਣਾਂ ਦੌਰਾਨ ਸ਼ੁਰੂ ਕੀਤਾ ਸੀ ਇਸ ਤੋਂ ਬਾਅਦ ਪਾਰਟੀ ਵੱਲੋਂ ਵੱਖ-ਵੱਖ ਸਮੇਂ ਸੋਸ਼ਲ ਮੀਡੀਆ ਸਨੌਰ, ਸਰਕਲ ਇੰਚਾਰਜ ਦੇਵੀਗਡ਼੍ਹ ਤੇ ਕੋਰੋਨਾ ਕਾਲ ਦੌਰਾਨ ਆਕਸੀ ਮੀਟਰ ਮੁਹਿੰਮ ’ਚ ਸਰਕਲ ਇੰਚਾਰਜ ਸਮੇਤ ਹਰੇਕ ਇਲੈਕਸ਼ਨ ਦੌਰਾਨ ਸੋਸ਼ਲ ਮੀਡੀਆ ਰਾਹੀਂ ਤੇ ਜ਼ਮੀਨੀ ਪੱਧਰ ਤੇ ਪਾਰਟੀ ਲਈ ਪ੍ਰਚਾਰ ਦਾ ਕੰਮ ਕੀਤਾ। 2014 ਤੋਂ ਲਗਾਤਾਰ ਬੂਥ ਕੋਆਰਡੀਨੇਟਰ ਦੀ ਡਿਊਟੀ ਨਿਭਾਉਂਦੇ ਆ ਰਹੇ ਹਨ। ਨਗਰ ਪੰਚਾਇਤ ਚੋਣ ਦੌਰਾਨ ਵੀ ਉਨ੍ਹਾਂ ਦਾਅਵੇਦਾਰੀ ਪੇਸ਼ ਕੀਤੀ ਸੀ, ਸਿਮਰਨਜੀਤ ਸਿੰਘ ਨੇ ਵਾਅਦਾ ਕੀਤਾ ਕਿ ਹੁਣ ਤੱਕ ਪਾਰਟੀ ਵੱਲੋਂ ਲਾਈ ਹਰੇਕ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਹੈ ਅਤੇ ਅੱਗੇ ਤੋਂ ਵੀ ਹਲਕਾ ਸਨੌਰ ਅਤੇ ਪਾਰਟੀ ਵੱਲੋਂ ਲਾਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ।