ਬਜੁਰਗਾਂ ਨੂੰ ਤੀਰਥ ਯਾਤਰਾ ਕਰਵਾਉਣਾ ਸ਼ਲਾਘਾਯੋਗ: ਸੋਹਲ
ਬਜੁਰਗਾਂ ਨੂੰ ਤੀਰਥ ਯਾਤਰਾ ਕਰਵਾਉਣਾ ਸ਼ਲਾਘਾਯੋਗ: ਸਿਮਰਜੀਤ ਸੋਹਲ
Publish Date: Thu, 07 May 2026 05:29 PM (IST)
Updated Date: Fri, 08 May 2026 04:09 AM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਮੁਫਤ ਤੀਰਥ ਯਾਤਰਾ ਕਰਵਾਈ ਜਾ ਰਹੀ ਹੈ, ਜਿਸ ਤਹਿਤ ਹਲਕਾ ਸਨੌਰ ਦੇ ਪਿੰਡ ਧਗਡ਼ੋਲੀ ਤੋਂ ਵੀ ਇਕ ਬੱਸ ਨੂੰ ਵੱਖ ਵੱਖ ਤੀਰਥ ਸਥਾਨਾਂ ਦੀ ਯਾਤਰਾ ਤਹਿਤ ਰਵਾਨਾ ਕੀਤਾ ਗਿਆ। ਜਾਣਕਾਰੀ ਅਨੁਸਾਰ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਇਹ ਬੱਸ ਤੀਰਥ ਯਾਤਰਾ ਲਈ ਰਵਾਨਾ ਕੀਤੀ ਗਈ। ਇਸ ਬੱਸ ਨੂੰ ਬਲਾਕ ਸੰਮਤੀ ਭੁੱਨਰਹੇਡ਼ੀ ਦੇ ਵਾਈਸ ਚੇਅਰਮੈਨ ਸਿਮਰਜੀਤ ਸਿੰਘ ਸੋਹਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਜੁਰਗਾਂ ਨੂੰ ਤੀਰਥ ਯਾਤਰਾ ਕਰਵਾਉਣਾ ਇਕ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਜਿਸਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਅਜਿਹੇ ਨੇਕ ਕਾਰਜਾਂ ਕਰਕੇ ਹੀ ਵਿਰੋਧੀਆਂ ਦੀ ਨੀਂਦ ਉੱਡੀ ਪਈ ਹੈ। ਉਹਨਾਂ ਕਿਹਾ ਕਿ 2027 ਵਿੱਚ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਉਹਨਾਂ ਨਾਲ ਦੇਵਰਾਜ ਸਰਪੰਚ ਧਗਡ਼ੋਲੀ, ਨਛੱਤਰ ਸਿੰਘ ਸਰਪੰਚ, ਮਲਕੀਤ ਸਿੰਘ ਨੰਬਰਦਾਰ ਫਰੀਦਪੁਰ, ਸੁੱਖਾ ਐਹਰੂ ਆਦਿ ਤੋਂ ਇਲਾਵਾ ਤੀਰਥ ਯਾਤਰਾ ’ਤੇ ਜਾਣ ਵਾਲੇ ਬਜ਼ੁਰਗ ਮੌਜੂਦ ਸਨ।