ਸਰਹਿੰਦ ਮੰਡੀ ਸਕੂਲ ਦਾ ਕਾਮਰਸ, ਸਾਇੰਸ ਤੇ ਆਰਟਸ ਦਾ ਨਤੀਜਾ ਸ਼ਾਨਦਾਰ ਰਿਹਾ
ਸਰਹਿੰਦ ਮੰਡੀ ਸਕੂਲ ਦਾ ਕਾਮਰਸ, ਸਾਇੰਸ ਤੇ ਆਰਟਸ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sun, 17 May 2026 07:11 PM (IST)
Updated Date: Sun, 17 May 2026 07:12 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਰਹਿੰਦ ਮੰਡੀ (ਕੁੜੀਆਂ) ਦੇ ਕਾਮਰਸ, ਸਾਇੰਸ ਅਤੇ ਆਰਟਸ ਵਿਭਾਗ ਦਾ ਨਤੀਜਾ ਇਸ ਸਾਲ ਸ਼ਾਨਦਾਰ ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਬਿਹਤਰ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਮਰਸ ਵਿਭਾਗ ਦੇ ਕੁੱਲ 26 ਵਿਦਿਆਰਥੀਆਂ ’ਚੋਂ 2 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 10 ਵਿਦਿਆਰਥੀਆਂ ਨੇ 85 ਤੋਂ 90 ਫ਼ੀਸਦੀ, 6 ਵਿਦਿਆਰਥੀਆਂ ਨੇ 80 ਤੋਂ 85 ਫ਼ੀਸਦੀ ਅਤੇ 6 ਵਿਦਿਆਰਥੀਆਂ ਨੇ 75 ਤੋਂ 80 ਫ਼ੀਸਦੀ ਤੱਕ ਅੰਕ ਹਾਸਲ ਕੀਤੇ। ਇਸ ਤੋਂ ਇਲਾਵਾ 2 ਵਿਦਿਆਰਥੀਆਂ ਨੇ 72 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਕਾਮਰਸ ਵਿਭਾਗ ’ਚ ਖੁਸ਼ਪ੍ਰੀਤ ਕੌਰ ਨੇ 90.4 ਫ਼ੀਸਦੀ ਅੰਕਾਂ ਨਾਲ ਪਹਿਲਾ, ਆਂਚਲ ਨੇ 90 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਖੁਸ਼ਬੂ ਵਰਮਾ ਨੇ 87 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਰਵਿੰਦਰ ਕੁਮਾਰ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ। ਸਿੱਖਿਆ ਕੋਆਰਡੀਨੇਟਰ ਨੌਰੰਗ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਅੰਕ ਪ੍ਰਾਪਤ ਕਰਨਾ ਅਧਿਆਪਕਾਂ ਦੀ ਕੜੀ ਮਿਹਨਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ 100 ਫ਼ੀਸਦੀ ਨਤੀਜੇ ਲਈ ਵਧਾਈ ਦਿੱਤੀ। ਇਸ ਦੌਰਾਨ ਪ੍ਰਿੰਸੀਪਲ ਰਵਿੰਦਰ ਕੁਮਾਰ, ਕਾਮਰਸ ਲੈਕਚਰਾਰ ਸੁਖਦੀਪ ਕੌਰ, ਸਟੇਟ ਅਵਾਰਡੀ ਰਿਟਾਇਰਡ ਲੈਕਚਰਾਰ ਡਾ. ਸਵਰਨਜੀਤ ਕੌਰ ਉੱਭਾ, ਲੈਕਚਰਾਰ ਰਮਿੰਦਰ ਸਿੰਘ ਅਤੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਵੱਲੋਂ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ।
ਇਸ ਸ਼ਾਨਦਾਰ ਪ੍ਰਾਪਤੀ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ ਨੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਜਦਕਿ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਨੇ ਵੀ ਇਸ ਪ੍ਰਾਪਤੀ ਲਈ ਪ੍ਰਿੰਸੀਪਲ ਰਵਿੰਦਰ ਕੁਮਾਰ ਨੂੰ ਮੁਬਾਰਕਬਾਦ ਦਿੱਤੀ।