ਜ਼ਿਲ੍ਹਾ ਹਸਪਤਾਲ ’ਚ ਐੱਸਐੱਮਓ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ
ਜ਼ਿਲ੍ਹਾ ਹਸਪਤਾਲ ਵਿਚ ਐਸਐਮਓ ਡਾ. ਬੇਦੀ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ
Publish Date: Wed, 25 Mar 2026 06:23 PM (IST)
Updated Date: Wed, 25 Mar 2026 06:26 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਨੇ ਜ਼ਿਲ੍ਹਾ ਹਸਪਤਾਲ ਵਿਚ ਚੱਲ ਰਹੇ ਮਮਤਾ ਦਿਵਸ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਟੀਕਾਕਰਨ ਰਜਿਸਟਰ, ਵੈਕਸੀਨ ਦੇ ਰੱਖ-ਰਖਾਵ ਸਬੰਧੀ, ਬਾਓ ਮੈਡੀਕਲ ਵੇਸਟ ਮੈਨੇਜਮੈਂਟ, ਵੈਕਸੀਨ ਦੀ ਮਿਆਦ, ਐਮਸੀਪੀ ਕਾਰਡ ਆਦਿ ਦੀ ਜਾਂਚ ਕੀਤੀ ਅਤੇ ਬੱਚਿਆਂ ਦਾ ਟੀਕਾਕਰਨ ਕਰਾਉਣ ਲਈ ਆਈਆਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ 14 ਤੋਂ 15 ਸਾਲ ਤੱਕ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚਪੀਵੀ ਦੀ ਵੈਕਸੀਨੇਸ਼ਨ ਕਰਾਉਣਾ ਅਤੀ ਜ਼ਰੂਰੀ ਹੈ ਜੋ ਸਰਕਾਰ ਵੱਲੋਂ ਸਾਰੇ ਕਮਿਊਨਿਟੀ ਸਿਹਤ ਸੈਂਟਰਾਂ, ਸਬ ਡਿਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਵਿਚ ਰੋਜਾਨਾ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਕਿਉਂਕਿ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਜੋਕਿ ਬੱਚਿਆਂ ਨੂੰ ਵਿਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਪੈਦਾ ਕਰਦਾ ਹੈ ਅਤੇ ਬਿਮਾਰੀਆਂ ਤੋਂ ਬਚਾਅ ਲਈ ਉਸ ਦਾ ਸੰਪੂਰਨ ਟੀਕਾਕਰਨ ਕਰਾਉਣਾ ਵੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਐਲ ਐਚ ਵੀ ਜਸਵਿੰਦਰ ਕੌਰ, ਏਐਨਐਮ ਮਹਿਤਾਬ ਬੇਗਮ ਤੋਂ ਇਲਾਵਾ ਆਸ਼ਾ ਵਰਕਰ, ਗਰਭਵਤੀ ਔਰਤਾਂ ਅਤੇ ਬੱਚੇ ਮੌਜੂਦ ਸਨ।