ਐੱਸਐੱਮਓ ਨੇ ਆਸ਼ਾ ਵਰਕਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਐਸਐਮਓ ਨੇ ਆਸ਼ਾ ਵਰਕਰਾਂ ਨਾਲ ਕੀਤੀ ਸਮੀਖਿਆ ਮੀਟਿੰਗ
Publish Date: Mon, 16 Mar 2026 06:00 PM (IST)
Updated Date: Mon, 16 Mar 2026 06:04 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਨੇ ਸਰਹਿੰਦ ਤੇ ਫਤਹਿਗੜ੍ਹ ਸਾਹਿਬ ਦੀਆਂ ਸ਼ਹਰੀ ਆਸ਼ਾ ਵਰਕਰਾਂ ਨਾਲ ਮਹੀਨਾਵਾਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਉਨ੍ਹਾਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਡਾ. ਬੇਦੀ ਨੇ ਆਸ਼ਾ ਵਰਕਰਾਂ ਨੂੰ ਲੋਕਾਂ ਨੂੰ ਸਰਕਾਰੀ ਸਿਹਤ ਸਕੀਮਾਂ ਤੇ ਮੁਫ਼ਤ ਸਿਹਤ ਸਹੂਲਤਾਂ ਬਾਰੇ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਗਰਭਵਤੀਆਂ ਦੀ ਅਰਲੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ, ਨਿਰਧਾਰਿਤ ਐਂਟੀਨੇਟਲ ਚੈੱਕਅੱਪ ਕਰਵਾਏ ਜਾਣ, ਹਾਈ ਰਿਸਕ ਕੇਸਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਗਰਭਵਤੀਆਂ ਦਾ ਜਣੇਪਾ ਸਰਕਾਰੀ ਹਸਪਤਾਲ ਵਿਚ ਮੁਫ਼ਤ ਕਰਵਾਇਆ ਜਾਵੇ। ਇਸ ਤੋਂ ਇਲਾਵਾ ਲੋਕਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਵਾਏ ਜਾਣ ਤਾਂ ਜੋ ਉਹ ਲੋੜ ਪੈਣ ਤੇ ਨਗਦੀ ਰਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣ। ਮੀਟਿੰਗ ਦੌਰਾਨ ਵੱਖ ਵੱਖ ਸਿਹਤ ਪ੍ਰੋਗਰਾਮਾਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਡਾ ਸਤਵਿੰਦਰ ਸਿੰਘ, ਬਲਜਿੰਦਰ ਸਿੰਘ, ਜਸਵਿੰਦਰ, ਅਮਨਪ੍ਰੀਤ ਸਿੰਘ, ਐਲਐਚਵੀ ਜਸਵਿੰਦਰ ਕੌਰ, ਏਐਨਐਮ ਭੁਪਿੰਦਰ ਕੌਰ ਅਤੇ ਜਰਨੈਲ ਕੌਰ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।