ਪਲੇਸਮੈਂਟ ਕੈਂਪਾਂ ਰਾਹੀਂ 1919 ਹੁਨਰਮੰਦਾਂ ਨੂੰ ਮਿਲਿਆ ਰੁਜ਼ਗਾਰ
ਮੌਜੂਦਾ ਵਰ੍ਹੇ ਅੰਦਰ ਪਲੇਸਮੈਂਟ ਕੈਂਪਾਂ ਰਾਹੀਂ ਹੁਣ ਤੱਕ 1919 ਹੁਨਰਮੰਦਾਂ ਨੂੰ ਮਿਲਿਆ ਰੋਜ਼ਗਾਰ
Publish Date: Sat, 06 Sep 2025 06:15 PM (IST)
Updated Date: Sat, 06 Sep 2025 06:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ’ਚ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਪੜ੍ਹਾਈ ਅਤੇ ਹੁਨਰ ਦੇ ਆਧਾਰ ’ਤੇ ਲਗਾਤਾਰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਰੁਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਬੇਰੁਜ਼ਗਾਰੀ ਨੂੰ ਖਤਮ ਕਰਨ ਦੇ ਮਿੱਥੇ ਟੀਚੇ ਨੂੰ ਹਾਸਲ ਕਰਨ ਲਈ ਲਗਾਤਾਰ ਪ੍ਰਾਈਵੇਟ ਕੰਪਨੀਆਂ ਅਤੇ ਉਦਯੋਗਾਂ ਨਾਲ ਤਾਲਮੇਲ ਕਰਕੇ ਪਲੇਸਮੈਂਟ ਕੈਂਪ ਲਾਏ ਜਾ ਰਹੇ ਹਨ। ਜ਼ਿਲ੍ਹਾ ਰੁਜ਼ਗਾਰ ਅਫਸਰ ਨੇ ਦੱਸਿਆ ਕਿ ਮੌਜੂਦਾ ਸਾਲ ਅੰਦਰ ਵਿਭਾਗ ਵੱਲੋਂ ਲਗਾਏ ਗਏ ਹੁਣ 29 ਪਲੇਸਮੈਂਟ ਕੈਂਪਾਂ ਦੌਰਾਨ 1919 ਪ੍ਰਾਰਥੀਆਂ ਦੀ ਚੋਣ ਵੱਖ-ਵੱਖ ਕੰਪਨੀਆਂ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਬੈਂਕਾਂ ਤੋਂ ਘੱਟ ਵਿਆਜ ਦਰਾਂ ਉੱਤੇ ਕਰਜ਼ਾ ਮੁਹੱਈਆ ਕਰਵਾ ਕੇ 263 ਬੇਰੋਜ਼ਗਾਰ ਪ੍ਰਾਰਥੀਆਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਵਾਇਆ ਗਿਆ ਹੈ। ਜ਼ਿਲ੍ਹਾ ਰੁਜ਼ਗਾਰ ਅਫਸਰ ਨੇ ਦੱਸਿਆ ਕਿ ਕੋਈ ਵੀ ਬੇਰੁਜ਼ਗਾਰ ਵਿਅਕਤੀ, ਵਿਭਾਗ ਦੇ ਆਨਲਾਈਨ ਪੋਰਟਲ www.pgrkam.com ਜਾਂ ਫਿਰ ਹੈਲਪਲਾਈਨ ਨੰਬਰ 99156-82436 ਉੱਤੇ ਸੰਪਰਕ ਕਰਕੇ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।