25 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ
25 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ
Publish Date: Wed, 20 May 2026 05:24 PM (IST)
Updated Date: Wed, 20 May 2026 05:25 PM (IST)

--ਸਮੂਹ ਰਾਜਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਫ਼ੋਟੋ ਫ਼ਾਈਲ : 5 -ਚੋਣ ਤਹਿਸੀਲਦਾਰ ਨਿਰਮਲਾ ਰਾਣੀ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਚੋਣ ਤਹਿਸੀਲਦਾਰ, ਨਿਰਮਲਾ ਰਾਣੀ, ਜ਼ਿਲ੍ਹਾ ਚੋਣ ਦਫ਼ਤਰ, ਫਤਹਿਗੜ੍ਹ ਸਾਹਿਬ ਵੱਲੋਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 25 ਜੂਨ ਨੂੰ ਐਸਆਈਆਰ ਸ਼ੁਰੂ ਹੋ ਰਹੀ ਹੈ। ਇਸ ਸਬੰਧੀ ਹਰੇਕ ਪੋਲਿੰਗ ਸਟੇਸ਼ਨ ਤੇ ਬੀਐਲਏ ਲਗਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਯੋਗਤਾ ਮਿਤੀ ਨਿਰਧਾਰਤ ਕੀਤੀ ਗਈ ਹੈ। ਇਸ ਦੇ ਨਾਲ ਹੀ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ (ਰੈਸ਼ਨੇਲਾਈਜ਼)ਕਰਨ ਦਾ ਕਾਰਜ 24 ਜੁਲਾਈ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ ਤੱਕ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ ਨੂੰ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ, ਤਾਂ ਜੋ ਐਸਆਰਆਈ ਦੇ ਕੰਮ ਨੂੰ ਹੋਰ ਸੁਖਾਵੇਂ ਤਰੀਕੇ ਨੇਪਰੇ ਚੜਾਇਆ ਜਾ ਸਕੇ।