ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Publish Date: Sun, 12 Apr 2026 06:13 PM (IST)
Updated Date: Mon, 13 Apr 2026 04:13 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਖਾਲਸਾ ਸਾਜਨਾ ਦਿਵਸ(ਵਿਸਾਖੀ) ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ ਨੇ ਦੱਸਿਆ 14 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਉਸ ਉਪਰੰਤ ਸ਼ਾਮ ਤਕ ਗੁਰਮਤਿ ਸਮਾਗਮ ਹੋਵੇਗਾ। ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਦਿਨ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ। 13 ਅਪ੍ਰੈਲ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੰਟੀ ਸ੍ਰੀ ਅੰਮ੍ਰਿਤਸਰ ਵਲੋ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਬੱਚਿਆਂ ਦੇ ਕਵੀਸ਼ਰੀ ਗਾਇਨ ਅਤੇ ਦਸਤਾਰ ਸਜਾਉਣ ਦੇ ਮੁਕਬਲੇ ਕਰਵਾਏ ਜਾਣਗੇ। ਜੇਤੂ ਬੱਚਿਆਂ ਨੂੰ ਇਨਾਮ ਦਿੱਤੇ ਜਾਣਗੇ।