ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Publish Date: Fri, 01 May 2026 05:27 PM (IST)
Updated Date: Fri, 01 May 2026 05:29 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਆਕਾਸ਼ਦੀਪ ਸਿੰਘ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਵੱਲੋਂ ਕੀਤੀ ਗਈ, ਜਿਸ ਉਪਰੰਤ ਉਨ੍ਹਾਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਪਵਿੱਤਰ ਦਿਹਾੜੇ ਮੌਕੇ ਸ੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਅਮਰਦਾਸ ਜੀ ਦੇ ਜੀਵਨ ਤੋਂ ਸਿੱਖਿਆ ਲੈਣ ਦੀ ਅਪੀਲ ਕੀਤੀ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਖਦੇਵ ਸਿੰਘ ਕੋਟਾ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਮੀਤ ਮੈਨੇਜਰ ਪ੍ਰਿਤਪਾਲ ਸਿੰਘ, ਰਿਕਾਰਡ ਕੀਪਰ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।