ਜ਼ਰੂਰੀ) ਸ਼੍ਰੀ ਰਾਮ ਨੌਮੀ ਉਤਸਵ ਸ਼ਰਧਾ ਨਾਲ ਮਨਾਇਆ
ਸ੍ਰੀ ਰਾਮ ਨੌਮੀ ਉਤਸਵ ਸ਼ਰਧਾ ਨਾਲ ਮਨਾਇਆ
Publish Date: Thu, 26 Mar 2026 06:18 PM (IST)
Updated Date: Thu, 26 Mar 2026 06:23 PM (IST)

ਯਤਿੰਦਰ ਸਾਂਵਰਾ, ਪੰਜਾਬੀ ਜਾਗਰਣ, ਬਸੀ ਪਠਾਣਾਂ : ਬੱਸੀ ਪਠਾਣਾ ਸ਼ਹਿਰ ’ਚ ਭਗਵਾਨ ਸ੍ਰੀ ਰਾਮ ਜੀ ਦਾ ਜਨਮ ਉਤਸਵ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿੱਥੇ ਵੱਖ-ਵੱਖ ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਸ਼੍ਰੀ ਰਾਮਲੀਲ੍ਹਾ ਕਮੇਟੀ ਵੱਲੋਂ ਧਾਰਮਿਕ ਸਮਾਗਮ ਕਰਵਾਏ ਗਏ। ਜਿਸ ਦੌਰਾਨ ਵੱਡੀ ਗਿਣਤੀ ਵਿਚ ਆਏ ਸ਼ਰਧਾਲੂਆਂ ਨੇ ਭਗਵਾਨ ਸ੍ਰੀ ਰਾਮ ਦੇ ਦਰਬਾਰ ਵਿਚ ਹਾਜ਼ਰੀ ਲਗਾਈ ਅਤੇ ਲੰਗਰ ਦਾ ਪ੍ਰਸ਼ਾਦ ਗ੍ਰਹਿਣ ਕੀਤਾ। ਇਸ ਮੌਕੇ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਵਿਖੇ ਮਹਿਲਾ ਸ਼ਰਧਾਲੂਆਂ ਨੇ ਭਗਵਾਨ ਦੇ ਨਾਂ ਦਾ ਗੁਣਗਾਨ ਕੀਤਾ। ਇਸ ਮੌਕੇ ਮੰਦਿਰ ਦੇ ਪੁਜਾਰੀ ਪੰਡਿਤ ਵਿਨੇ ਭਾਰਦਵਾਜ ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਸੀਆਰ, ਪੰਡਿਤ ਵਿਨੋਦ ਮਿਸ਼ਰਾ ਤੇ ਹੋਰ ਮੈਂਬਰਾਂ ਵੱਲੋਂ ਆਏ ਪਤਵੰਤਿਆਂ ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਸਾਬਕਾ ਵਿਧਾਇਕ ਨਿਰਮਲ ਸਿੰਘ ਜੱਜ, ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਸਤਵਿੰਦਰ ਕੌਰ ਧਾਲੀਵਾਲ, ਸੀਨੀਅਰ ਕਾਂਗਰਸ ਆਗੂ ਡਾਕਟਰ ਮਨੋਹਰ, ਆੜ੍ਹਤੀ ਫੈਡਰੇਸ਼ਨ ਦੇ ਸੂਬਾ ਪ੍ਰੈਸ ਸਕੱਤਰ ਰਜੇਸ਼ ਸਿੰਗਲਾ, ਐਡਵੋਕੇਟ ਭਾਰਤ ਭੂਸ਼ਣ ਵਰਮਾ, ਸਤਨਾਮ ਸਿੰਘ ਕਾਲੇ ਮਾਜਰਾ ਸਰਕਲ ਜਥੇਦਾਰ ਚੁੰਨੀ ਕਲਾਂ, ਚੇਅਰਮੈਨ ਲਖਬੀਰ ਸਿੰਘ ਥਾਬਲਾਂ, ਹਰਵੇਲ ਸਿੰਘ ਮਾਧੋਪੁਰ, ਗੁਰਮੀਤ ਸਿੰਘ ਧਾਲੀਵਾਲ, ਕੌਂਸਲਰ ਕਰਮਜੀਤ ਸਿੰਘ ਢੀਂਡਸਾ, ਕਿਰਨਦੀਪ ਸਿੰਘ ਕਲੱਬ ਪ੍ਰਧਾਨ ਚੁੰਨੀ ਕਲਾਂ, ਓਮ ਪ੍ਰਕਾਸ਼ ਤਾਂਗੜੀ, ਰਮਨ ਗੁਪਤਾ, ਅਜੀਤ ਸਿੰਘ ਮੱਕੜ, ਰਮੇਸ਼ ਗੌਤਮ, ਬ੍ਰਾਹਮਣ ਸਮਾਜ ਸੇਵਾ ਸੰਗਠਨ ਦੇ ਪ੍ਰਧਾਨ ਦੁਸ਼ਯੰਤ ਸ਼ੁਕਲਾ, ਪਰਵੀਨ ਕਪਿਲ, ਪ੍ਰਦੀਪ ਸ਼ਰਮਾ, ਨਗਰ ਕੌਂਸਲ ਬਸੀ ਪਠਾਣਾਂ ਦੇ ਸਾਬਕਾ ਮੀਤ ਪ੍ਰਧਾਨ ਪਵਨ ਸ਼ਰਮਾ, ਰਮੇਸ਼ ਗੁਪਤਾ ਆਦਿ ਦਾ ਸਨਮਾਨ ਕੀਤਾ ਗਿਆ। ਮਹਿਮਾਨਾਂ ਨੇ ਪ੍ਰਬੰਧਕਾਂ ਦੀ ਸ਼ਲਾਘਾ ਕਰਦੇ ਹੋਏ ਨੌਜਵਾਨਾਂ ਨੂੰ ਧਾਰਮਿਕ ਸਮਾਗਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।