ਅਧਿਆਪਕ ਦਲ ਪੰਜਾਬ ਦੀ ਸੂਬਾ ਪੱਧਰੀ ਚੋਣ 17 ਨੂੰ ਫਗਵਾੜਾ ਵਿਖੇ
ਅਧਿਆਪਕ ਦਲ ਪੰਜਾਬ ਦੀ ਸੂਬਾ ਪੱਧਰੀ ਚੋਣ 17 ਨੂੰ ਫਗਵਾੜਾ ਵਿਖੇ
Publish Date: Tue, 12 May 2026 05:23 PM (IST)
Updated Date: Tue, 12 May 2026 05:27 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਅਧਿਆਪਕ ਦਲ ਪੰਜਾਬ ਦੀ ਵਰਚੂਅਲ ਮੀਟਿੰਗ ਬਾਜ ਸਿੰਘ ਖਹਿਰਾ, ਜਸਵਿੰਦਰ ਸਿੰਘ ਔਲਖ, ਸਤਨਾਮ ਸਿੰਘ ਰੰਧਾਵਾ ਤੇ ਰਵਿੰਦਰਜੀਤ ਸਿੰਘ ਪੰਨੂ ਦੀ ਅਗਵਾਈ ਹੇਠ ਹੋਈ। ਮਾਸਟਰ ਧਰਮ ਸਿੰਘ ਰਾਈਏਵਾਲ ਤੇ ਜਨ ਸਕੱਤਰ ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਪੱਧਰੀ ਚੋਣ 17 ਮਈ ਨੂੰ ਸਵੇਰੇ 11 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਵਿਖੇ ਹੋਵੇਗੀ। ਇਸ ਮੌਕੇ ਜਿਨ੍ਹਾਂ ਜ਼ਿਲ੍ਹਿਆਂ ਦੀਆਂ ਚੋਣਾਂ ਬਾਕੀ ਹਨ, ਉਨ੍ਹਾਂ ਨੂੰ 17 ਮਈ ਤੋਂ ਪਹਿਲਾਂ ਪ੍ਰਕਿਰਿਆ ਮੁਕੰਮਲ ਕਰਨ ਅਤੇ ਬਲਾਕ ਇਕਾਈਆਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਅਧਿਆਪਕਾਂ ਦੀਆਂ ਮੁੱਖ ਮੰਗਾਂ ’ਤੇ ਚਰਚਾ ਕਰਦਿਆਂ ਡੀਏ ਦੀ ਕਿਸ਼ਤ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਪੇਂਡੂ ਭੱਤਾ ਬਹਾਲ ਕਰਨ ਤੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਪੁਰਾਣੇ ਸਕੇਲਾਂ ਅਨੁਸਾਰ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਮਿਡ ਡੇ ਮੀਲ ਵਰਕਰਾਂ ਲਈ ਘੱਟੋ-ਘੱਟ ਉਜਰਤ ਤੈਅ ਕਰਨ, ਵਰਕਿੰਗ ਅਧਿਆਪਕਾਂ ਲਈ ਟੈਟ ਦੀ ਸ਼ਰਤ ਰੱਦ ਕਰਨ ਅਤੇ ਗ਼ੈਰ-ਵਿੱਦਿਅਕ ਕੰਮ ਬੰਦ ਕਰਨ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਸੁਖਦਿਆਲ ਸਿੰਘ ਝੰਡ, ਵਰਿੰਦਰ ਸਿੰਘ ਕੰਬੋਜ, ਬਲਦੇਵ ਸਿੰਘ ਧੌਲਾ, ਆਤਮਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਬਸਰਾ, ਭਜਨ ਸਿੰਘ ਮਾਨ, ਦਿਲਬਾਗ ਸਿੰਘ ਪੱਡਾ, ਸੁਖਜੀਤ ਸਿੰਘ ਪੰਨੂ, ਭੁਪਿੰਦਰ ਸਿੰਘ ਚਾਹਲ, ਜਸਪਾਲ ਸਿੰਘ ਢੀਂਡਸਾ, ਹਰਪ੍ਰੀਤ ਸਿੰਘ ਸੰਧੂ, ਬਲਵੰਤ ਸਿੰਘ ਟਿਵਾਣਾ, ਗੁਰਬਚਨ ਸਿੰਘ ਮੋਹਾਲੀ ਅਤੇ ਹੋਰ ਅਧਿਆਪਕ ਆਗੂ ਮੌਜੂਦ ਸਨ।