ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸਟੇਟ ਪੱਧਰੀ ਪ੍ਰੋਗਰਾਮ 13 ਨੂੰ
ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸਟੇਟ ਪੱਧਰੀ ਪ੍ਰੋਗਰਾਮ 13 ਨੂੰ
Publish Date: Mon, 09 Feb 2026 05:25 PM (IST)
Updated Date: Mon, 09 Feb 2026 05:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸੂਬਾ ਪੱਧਰੀ ਪ੍ਰੋਗਰਾਮ 13 ਫਰਵਰੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕੀਤਾ ਜਾ ਰਿਹਾ ਹੈ। ਇਸ ਵਿਚ ਪੰਜਾਬ ਭਰ ਤੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਭਾਗ ਲੈਣਗੇ ਤੇ ਸੱਭਿਆਚਾਰਕ ਪ੍ਰੋਗਰਾਮ, ਪੇਂਟਿੰਗ ਵਰਕਸ਼ਾਪ ਤੇ ਹੋਰ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਕਮਲਜੀਤ ਕੌਰ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਿਖੇ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ ਤੇ ਅਧਿਆਪਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਕਮੇਟੀਆਂ ਬਣਾ ਕੇ ਸਹੀ ਪ੍ਰਬੰਧਾਂ ਲਈ ਨਿਰਦੇਸ਼ ਦਿੱਤੇ। ਬੱਚਿਆਂ ਦੀ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਵਿਭਾਗ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਸਮੂਹ ਸੀਐੱਚਟੀ ਅਧਿਆਪਕ ਤੇ ਬੀਪੀਈਓ ਅੱਛਰਪਾਲ ਸ਼ਰਮਾ, ਪ੍ਰਿਤਪਾਲ ਸਿੰਘ, ਹਰਵੇਲ ਸਿੰਘ ਤੇ ਕਮੇਟੀ ਮੈਂਬਰ ਮੌਜੂਦ ਸਨ।