ਕਣਕ ਦਾ ਨਾੜ ਸਾੜਨ ’ਤੇ ਹੋਵੇਗੀ ਸਖ਼ਤ ਕਾਰਵਾਈ : ਐੱਸਡੀਐੱਮ
ਕਣਕ ਦਾ ਨਾੜ ਸਾੜਨ ਤੇ ਹੋਵੇਗੀ ਸਖਤ ਕਾਰਵਾਈ : ਐਸਡੀਐਮ
Publish Date: Fri, 01 May 2026 04:25 PM (IST)
Updated Date: Sat, 02 May 2026 04:05 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਇਸ ਵਾਰ ਕਣਕ ਦੇ ਨਾੜ ਨੂੰ ਸਾੜਨ ਦਾ ਕਿਸਾਨਾਂ ਵਿੱਚ ਬਹੁਤ ਘੱਟ ਰੁਝਾਨ ਦੇਖਣ ਨੂੰ ਮਿਲਿਆ ਹੈ, ਪ੍ਰੰਤੂ ਫਿਰ ਵੀ ਪ੍ਰਸ਼ਾਸਨ ਰਹਿੰਦ-ਖੂਹੰਦ ਸਾੜਨ ਦੇ ਪੂਰੀ ਤਰ੍ਹਾਂ ਖਿਲਾਫ ਹੈ। ਜਿਸ ਦੇ ਚਲਦਿਆਂ ਐਸਡੀਐਮ ਲਹਿਰਾ ਰਾਕੇਸ਼ ਪ੍ਰਕਾਸ਼ ਗਰਗ ਨੇ ਕਿਸਾਨਾਂ ਨੂੰ ਤਾੜਨਾਂ ਕਰਦਿਆਂ ਕਿਹਾ ,ਕਿ ਕਣਕ ਦੇ ਰਹਿੰਦ ਖੂਹੰਦ ਨੂੰ ਅੱਗ ਬਿਲਕੁਲ ਨਾ ਲਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅੱਗ ਲਾਉਂਦਾ ਹੈ ਤਾਂ ਉਸ ਖਿਲਾਫ ਪਰਚਾ ਦਰਜ ਵੀ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਜੋ ਅਗਲੀ ਫਸਲ ਦੇ ਝਾੜ ਤੇ ਵੀ ਮਾੜਾ ਅਸਰ ਪਾਉਂਦੇ ਹਨ। ਇਸ ਲਈ ਕਣਕ ਦੇ ਰਹਿੰਦ ਖੂਹੰਦ ਨੂੰ ਧਰਤੀ ਦੇ ਵਿੱਚ ਹੀ ਵਾਹਿਆ ਜਾਵੇ। ਇਸ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ, ਉੱਥੇ ਹੀ ਵਾਤਾਵਰਨ ਦੀ ਸੁਰੱਖਿਤ ਰਹਿੰਦਾ ਹੈ। ਇਸ ਲਈ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਈ ਜਾਵੇ।