ਸਿਲੰਡਰਾਂ ਦੀ ਦੁਰਵਰਤੋਂ ਰੋਕਣ ਲਈ ਹੋ ਰਹੀ ਹੈ ਸਖਤ ਨਿਗਰਾਨੀ : ਡੀਸੀ
ਸਿਲੰਡਰਾਂ ਦੀ ਦੁਰਵਰਤੋਂ ਰੋਕਣ ਲਈ ਹੋ ਰਹੀ ਹੈ ਸਖਤ ਨਿਗਰਾਨੀ : ਡੀਸੀ
Publish Date: Thu, 19 Mar 2026 05:17 PM (IST)
Updated Date: Thu, 19 Mar 2026 05:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਘਰੇਲੂ ਤੇ ਕਮਰਸ਼ੀਅਲ ਐਲਪੀਜੀ ਸਿਲੰਡਰਾਂ ਦੀ ਸਪਲਾਈ ਅਤੇ ਵੰਡ ’ਤੇ ਕਰੜੀ ਨਿਗਰਾਨੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਜ਼ਿਲ੍ਹੇ ਭਰ ਵਿਚ ਗੈਸ ਏਜੰਸੀਆਂ ਦਾ ਨਿਯਮਤ ਨਿਰੀਖਣ ਕਰਨ ਲਈ ਫੂਡ ਸਪਲਾਈ ਅਫਸਰਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਸਾਰੀਆਂ ਗੈਸ ਏਜੰਸੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਹੈ ਕਿ ਸਿਲੰਡਰਾਂ ਦੀ ਵੰਡ ਨਿਰਧਾਰਿਤ ਨਿਯਮਾਂ ਅਨੁਸਾਰ ਹੀ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਐਲਪੀਜੀ ਸਿਲੰਡਰਾਂ ਦੀ ਡਾਈਵਰਸ਼ਨ, ਜਮਾਖੋਰੀ ਜਾਂ ਗਲਤ ਵਰਤੋਂ ਦੇ ਕਿਸੇ ਵੀ ਮਾਮਲੇ ਵਿੱਚ ਜ਼ਰੂਰੀ ਵਸਤਾਂ ਐਕਟ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫਸਰ ਨੂੰ ਵੀ ਗੈਸ ਏਜੰਸੀਆਂ ਦੇ ਨਿਰੀਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।