ਸੀਬੀਐਸਈ ਬਾਰ੍ਹਵੀਂ ਦੇ ਨਤੀਜਿਆਂ ’ਚ ਗੋਬਿੰਦਗੜ੍ਹ ਸਕੂਲ ਨੇ ਮਾਰੀ ਬਾਜ਼ੀ
ਸੀਬੀਐਸਈ ਬਾਰ੍ਹਵੀਂ ਦੇ ਨਤੀਜਿਆਂ ’ਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ
Publish Date: Fri, 15 May 2026 04:35 PM (IST)
Updated Date: Fri, 15 May 2026 04:36 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵੱਖ-ਵੱਖ ਗਰੁੱਪਾਂ ਦੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਸਬੂਤ ਦਿੱਤਾ। ਕਾਮਰਸ ਗਰੁੱਪ ਵਿਚ ਸੁਮਨਦੀਪ ਕੌਰ ਨੇ 96.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਦੀਪਾਂਸ਼ੀ ਨੇ 96.6 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਅੰਸ਼ ਕੌਰ ਲੋਟੇ ਨੇ 96.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਆਰਟਸ ਗਰੁੱਪ ਵਿੱਚ ਰਿਧੀ ਨੇ 96.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸ਼੍ਰੇਆ ਨੇ 95.2 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਖੁਸ਼ੀ ਨੇ 94.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਨਾਨ-ਮੈਡੀਕਲ ਗਰੁੱਪ ਵਿੱਚ ਆਰਿਅਨ ਭਸੀਨ ਨੇ 94.8 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਹਰਸ਼ਿਤਾ ਖਰੇ ਅਤੇ ਮਹਿਕਦੀਪ ਕੌਰ ਨੇ 91 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਅਕਸਾ ਭੰਡਾਰੀ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਮੈਡੀਕਲ ਗਰੁੱਪ ਵਿੱਚ ਜੈਸਮਨ ਸਿੰਘ ਮੱਕੜ ਨੇ 94.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਗੁਰਲੀਨ ਕੌਰ ਨੇ 90.2 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਰਹਿਮਤ ਕੌਰ ਨੇ 85 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ।