ਟਿੱਬਾ ਦੇ ਵਿਦਿਆਰਥੀਆਂ ਵੱਲੋਂ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ
ਟਿੱਬਾ ਦੇ ਵਿਦਿਆਰਥੀਆਂ ਵੱਲੋਂ ਮ
Publish Date: Mon, 09 Feb 2026 06:06 PM (IST)
Updated Date: Mon, 09 Feb 2026 06:08 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ (ਸੰਗਰੂਰ) ਦੇ ਵਿਦਿਆਰਥੀਆਂ ਨੇ ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮਵਰਕ ਸਕੀਮ ਅਧੀਨ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਦੇ ਪ੍ਰਿੰਸੀਪਲ ਕਮਲਜੀਤ ਕੌਰ ਨੇ ਸਮੂਹ ਕਾਲਜ ਸਟਾਫ਼ ਦਾ ਇਸ ਦੌਰੇ ਲਈ ਸਹਿਯੋਗ ਕਰਨ ਤੇ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਦੌਰਾ ਭਾਰਤ ਸਰਕਾਰ ਦੀ ਸਕੀਮ ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮਵਰਕ ਸਕੀਮ ਤਹਿਤ ਕਰਵਾਇਆ ਗਿਆ, ਜੋ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਰਿਹਾ ਹੈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਉਜਾਗਰ ਸਿੰਘ, ਲਖਵੀਰ ਸਿੰਘ, ਦਲਵੀਰ ਸਿੰਘ, ਕਾਹਲਾ ਸਿੰਘ, ਸੋਹਨਜੀਤ ਕੌਰ, ਜਸ਼ਨਪ੍ਰੀਤ ਕੌਰ ਅਤੇ ਸੁਖਦੀਪ ਕੌਰ ਨੇ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ ਅਤੇ ਕਾਲਜ ਵਿਖੇ ਪੜ੍ਹਾਏ ਜਾ ਰਹੇ ਵੱਖ-ਵੱਖ ਕੋਰਸਾਂ ਸਬੰਧੀ ਜਾਗਰੂਕ ਕਰਨ ਲਈ ਕਾਲਜ ਦੇ ਸਟਾਫ਼ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਕਾਲਜ ਵਿਖੇ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ ਸਬੰਧੀ ਵਿਸਥਾਰ ਨਾਲ ਦੱਸਿਆ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਪਲੱਬਧ ਵਿੱਦਿਅਕ ਸਹੂਲਤਾਂ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੇ ਡਾ. ਜਗਦੀਸ਼ ਸਿੰਘ, ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋ. ਹਰਸਿਮਰਤ ਕੌਰ ਅਤੇ ਪ੍ਰੋ. ਪ੍ਰਭਲੀਨ ਕੌਰ, ਖੇਤੀਬਾੜੀ ਵਿਭਾਗ ਦੇ ਡਾ. ਰਵਿੰਦਰ ਕੁਮਾਰ ਅਤੇ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਸ਼ਿਆਂ ਸਬੰਧੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਖੇਡ ਇੰਚਾਰਜ ਕੋਚ ਬਹਾਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਪਲੱਬਧ ਖੇਡ ਸੁਵਿਧਾਵਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ।