ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਉਦਯੋਗਿਕ ਦੌਰਾ
ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਉਦਯੋਗਿਕ ਦੌਰਾ
Publish Date: Tue, 09 Dec 2025 05:20 PM (IST)
Updated Date: Tue, 09 Dec 2025 05:24 PM (IST)

ਟੋ ਫ਼ਾਈਲ : 7 ਕਾਲਜ ਵਿਖੇ ਉਦਯੋਗਿਕ ਦੌਰੇ ਦੌਰਾਨ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ ਪਟਿਆਲਾ ਦੇ ਵਿਦਿਆਰਥੀਆਂ ਨੇ ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮਵਰਕ ਸਕੀਮ ਅਧੀਨ ਮਾਤਾ ਗੁਜਰੀ ਕਾਲਜ ਦਾ ਉਦਯੋਗਿਕ ਦੌਰਾ ਕੀਤਾ, ਜਿਸ ਵਿਚ ਸਕੂਲ ਦੇ ਲਗਭਗ ਦੇ 55 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ ਦੇ ਪ੍ਰਿੰਸੀਪਲ ਮਨਮੋਹਨ ਸਿੰਘ ਨੇ ਸਮੂਹ ਕਾਲਜ ਸਟਾਫ਼ ਦਾ ਇਸ ਉਦਯੋਗਿਕ ਦੌਰੇ ਲਈ ਸਹਿਯੋਗ ਕਰਨ ਤੇ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਦੌਰਾ ਭਾਰਤ ਸਰਕਾਰ ਦੀ ਸਕੀਮ ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮਵਰਕ ਸਕੀਮ ਤਹਿਤ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਹਰਪ੍ਰੀਤ ਸਿੰਘ, ਪੂਨਮ ਕੌਰ ਅਤੇ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ ਅਤੇ ਕਾਲਜ ਵਿਖੇ ਪੜ੍ਹਾਏ ਜਾ ਰਹੇ ਵੱਖ-ਵੱਖ ਕੋਰਸਾਂ ਸਬੰਧੀ ਜਾਗਰੂਕ ਕਰਨ ਲਈ ਕਾਲਜ ਦੇ ਸਟਾਫ਼ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਕਾਲਜ ਵਿਖੇ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ, ਰੁਜ਼ਗਾਰ ਦੇ ਮੌਕਿਆਂ ਅਤੇ ਸੂਚਨਾ ਤਕਨਾਲੋਜੀ ਸਬੰਧੀ ਵਿਸਥਾਰ ਨਾਲ ਦੱਸਿਆ। ਇਸ ਮੌਕੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋ. ਜੋਗਾ ਸਿੰਘ ਅਤੇ ਪ੍ਰੋ. ਨਵਦੀਪ ਕੌਰ ਨੇ ਵਿਦਿਆਰਥੀਆਂ ਨਾਲ ਡਾਟਾ ਬੇਸ ਮੈਨੇਜਮੈਂਟ ਸਿਸਟਮ, ਡਾਟਾ ਐਂਟਰੀ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਆਦਿ ਵਿਸ਼ਿਆਂ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਖੇਡ ਇੰਚਾਰਜ ਕੋਚ ਬਹਾਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਪਲੱਬਧ ਖੇਡ ਸੁਵਿਧਾਵਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ।