ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਵਾਇਆ
ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਵਾਇਆ
Publish Date: Mon, 27 Apr 2026 04:26 PM (IST)
Updated Date: Tue, 28 Apr 2026 04:04 AM (IST)
ਵਰਿੰਦਰ ਸਿੰਘ, ਪੰਜਾਬੀ ਜਾਗਰਣ, ਧੂਰੀ : ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਦੇਸ਼ ਭਗਤ ਕਾਲਜ ਬਰੜਵਾਲ-ਧੂਰੀ ਦੇ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿੱਦਿਅਕ ਦੌਰਾ ਕੀਤਾ। ਇਸ ਵਿੱਦਿਅਕ ਦੌਰੇ ਦੀ ਰੂਪ-ਰੇਖਾ ਅੰਗਰੇਜ਼ੀ ਵਿਭਾਗ ਦੇ ਡਾ. ਜਸਪਾਲ ਸਿੰਘ ਅਤੇ ਪੰਜਾਬੀ ਵਿਭਾਗ ਦੇ ਪ੍ਰੋ. ਗੁਰਜੀਤ ਸਿੰਘ ਗਿੱਲ ਨੇ ਉਲੀਕੀ। ਇਸ ਦੌਰੇ ਦੌਰਾਨ ਵਿਦਿਆਰਥੀ ਨੇ ਵਿਧਾਨ ਸਭਾ ਪੰਜਾਬ ਦੀ ਸਮੁੱਚੀ ਕਾਰਜ ਪ੍ਰਣਾਲੀ ਨੂੰ ਸਮਝਿਆ। ਇਸ ਸਮੇਂ ਡਾ. ਜਸਪਾਲ ਸਿੰਘ ਨੇ ਵਿਦਿਆਰਥੀ ਨੂੰ ਵਿਧਾਨ ਸਭਾ ਪੰਜਾਬ ਦੀ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਰਾਜਨੀਤੀ ਸ਼ਾਸਤਰ ਵਿਸ਼ੇ ਦੀ ਸਰਬਕਾਲੀ ਮਹੱਤਤਾ ਦਾ ਜ਼ਿਕਰ ਕਰਦਿਆਂ ਰਾਜਨੀਤਕ ਖੇਤਰਾਂ ਵਿਚ ਪ੍ਰਵੇਸ਼ ਕਰਨ ਵਾਲੀਆਂ ਸ਼ਖ਼ਸੀਅਤਾਂ ਬਾਰੇ ਜਾਣਕਾਰੀ ਦਿੱਤੀ। ਇਸ ਸਮੇਂ ਪ੍ਰੋ. ਗੁਰਜੀਤ ਸਿੰਘ ਨੇ ਆਮ ਘਰਾਂ ਵਿਚ ਪੈਦਾ ਹੋਏ ਰਾਜਨੀਤਕ ਨੇਤਾਵਾਂ ਦੇ ਹਵਾਲੇ ਨਾਲ ਵਿਦਿਆਰਥੀਆਂ ਨੂੰ ਰਾਜਨੀਤੀ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਭਾਰਤੀ ਵਿਸ਼ੇਸ਼ ਕਰਕੇ ਪੰਜਾਬ ਦੇ ਨੇਤਾਵਾਂ ਦੁਆਰਾ ਪੰਜਾਬ ਬਾਰੇ ਨਿਭਾਈ ਲੋਕ-ਪੱਖੀ ਭੂਮਿਕਾ ਬਾਰੇ ਚਾਨਣਾ ਪਾਇਆ। ਵਿਦਿਆਰਥੀਆਂ ਦੇ ਅਜਿਹੇ ਵਿਦਿਅਕ ਦੌਰੇ ਦੀ ਸਮਕਾਲੀ ਸਾਰਥਕਤਾ ਉੱਤੇ ਕਾਲਜ ਪ੍ਰਿੰਸੀਪਲ ਡਾ. ਬਲਬੀਰ ਸਿੰਘ, ਕਾਲਜ ਟਰੱਸਟ ਦੇ ਮੈਂਬਰ ਬਲਵੰਤ ਸਿੰਘ ਮੀਮਸਾ ਅਤੇ ਸਮੂਹ ਵਿਭਾਗਾਂ ਨੇ ਖੁਸ਼ੀ ਜ਼ਾਹਰ ਕੀਤੀ।