ਪਟਿਆਲਾ 'ਚ ਸਬ-ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ, ਪੁਲਿਸ ਵੱਲੋਂ ਜਾਂਚ ਜਾਰੀ
ਬਨੂੜ ਇਲਾਕੇ ਦਾ ਰਹਿਣ ਵਾਲਾ ਜਰਨੈਲ ਸਿੰਘ ਪਟਿਆਲਾ ਪੀ.ਸੀ.ਆਰ. ਵਿੱਚ ਸਬ-ਇੰਸਪੈਕਟਰ ਵਜੋਂ ਤਾਇਨਾਤ ਸੀ। ਜੋ ਕਿ ਸੂਲਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਦੇਰ ਰਾਤ ਦੀ ਹੈ ਅਤੇ ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਤੇ ਬਾਕੀ ਜਾਂਚ ਕੀਤੀ ਜਾ ਰਹੀ ਹੈ।
Publish Date: Fri, 17 Apr 2026 10:52 AM (IST)
Updated Date: Fri, 17 Apr 2026 10:54 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ: ਥਾਣਾ ਪਸਿਆਣਾ ਦੇ ਇਲਾਕੇ ਅਧੀਨ ਆਉਂਦੇ ਸੂਲਰ ਵਿੱਚ ਸਬ-ਇੰਸਪੈਕਟਰ ਜਰਨੈਲ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਬਨੂੜ ਇਲਾਕੇ ਦਾ ਰਹਿਣ ਵਾਲਾ ਜਰਨੈਲ ਸਿੰਘ ਪਟਿਆਲਾ ਪੀ.ਸੀ.ਆਰ. ਵਿੱਚ ਸਬ-ਇੰਸਪੈਕਟਰ ਵਜੋਂ ਤਾਇਨਾਤ ਸੀ। ਜੋ ਕਿ ਸੂਲਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਦੇਰ ਰਾਤ ਦੀ ਹੈ ਅਤੇ ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਤੇ ਬਾਕੀ ਜਾਂਚ ਕੀਤੀ ਜਾ ਰਹੀ ਹੈ।