ਸੁਖਬੀਰ ਬਾਦਲ ਵੱਲੋਂ ਹਲਕਾ ਸ਼ੁਤਰਾਣਾ ਦਾ ਦੌਰਾ
ਸੁਖਬੀਰ ਬਾਦਲ ਵੱਲੋਂ ਹਲਕਾ ਸ਼ੁਤਰਾਣਾ ਦਾ ਦੌਰਾ
Publish Date: Fri, 05 Sep 2025 07:16 PM (IST)
Updated Date: Fri, 05 Sep 2025 07:16 PM (IST)

-9 ਹਜ਼ਾਰ ਲੀਟਰ ਡੀਜ਼ਲ ਤੇ 3 ਲੱਖ ਦੀ ਵਿੱਤੀ ਸਹਾਇਤਾ ਦਾ ਐਲਾਨ -ਬੰਨ੍ਹ ਮਜ਼ਬੂਤ ਕਰਨ ’ਚ ਲੱਗੇ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਫੋਟੋ 05ਪੀਟੀਐੱਲ-34 ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸਬ ਡਿਵੀਜ਼ਨ ਪਾਤੜਾ ਦੇ ਪਿੰਡ ਮਤੌਲੀ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਘੱਗਰ ਦਰਿਆ ਦੇ ਬੰਨ੍ਹਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਸਾਨਾਂ ਨੂੰ 9000 ਲੀਟਰ ਡੀਜ਼ਲ ਤੇ ਤਿੰਨ ਲੱਖ ਰੁਪਏ ਦੀ ਨਗਦ ਮਾਲੀ ਸਹਾਇਤਾ ਕੀਤੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੁੱਚਾ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਪਰ ਹੜ੍ਹਾਂ ਤੋਂ ਆਪਣੇ ਆਪ ਨੂੰ ਬਚਾਉਣ ਲਈ ਪੰਜਾਬ ਦੇ ਜੁਝਾਰੂ ਲੋਕ ਹੀ ਆਪਣੇ ਪੱਧਰ ਉੱਤੇ ਰਾਹਤ ਕਾਰਜਾਂ ’ਚ ਜੁਟੇ ਹੋਏ ਹਨ ਜਦੋਂ ਕਿ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਕਿਸੇ ਤਰ੍ਹਾਂ ਦੀ ਸਹਾਇਤਾ ਨਹੀਂ ਕੀਤੀ ਜਾ ਰਹੀ। ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਮਿਹਨਤੀ ਤੇ ਦਲੇਰ ਹਨ ਜਿਨਾਂ ਇੰਨੇ ਮਾੜੇ ਹਾਲਾਤਾਂ ਦੌਰਾਨ ਵੀ ਨਾ ਘਬਰਾਉਂਦਿਆਂ ਰਾਹਤ ਕਾਰਜਾਂ ਵਿਚ ਜੁਟੇ ਹੋਏ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਪਟਿਆਲਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਮੀਤ ਸਿੰਘ ਹਰਿਆਊ ਤੇ ਹਲਕਾ ਇੰਚਾਰਜ ਕਬੀਰ ਦਾਸ ਵੱਲੋਂ ਧਿਆਨ ਵਿਚ ਲਿਆਂਦੇ ਜਾਣ ’ਤੇ ਆ ਕੇ ਇਥੇ ਵੇਖਿਆ ਹੈ ਕਿ ਲੋਕਾਂ ਦੇ ਹਾਲਾਤ ਬਹੁਤ ਮਾੜੇ ਹਨ ਅਤੇ ਪਿੰਡ ਮਤੌਲੀ ਵਿਖੇ ਘੱਗਰ ਦਰਿਆ ਦੇ ਬੰਨ ਨੂੰ ਵੀ ਆਲੇ ਦੁਆਲੇ ਦੇ ਕਿਸਾਨਾਂ ਵੱਲੋਂ ਆਪਣੇ ਤੌਰ ਤੇ ਹੀ ਬੰਨਿਆ ਗਿਆ ਹੈ ਜਿਸ ਕਰਕੇ ਨਾਲ ਲਗਦੇ ਪਿੰਡਾਂ ਦਾ ਬਚਾਅ ਹੋਇਆ ਹੈ। ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਾੜੇ ਚੰਗੇ ਹਾਲਾਤ ਵਿਚ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਡਟ ਕੇ ਸਾਥ ਦਿੱਤਾ ਹੈ ਅਤੇ ਹੁਣ ਵੀ ਪੰਜਾਬ ਅੰਦਰ ਆਏ ਹਣਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਦੇ ਨਾਲ ਡੱਟ ਕੇ ਖੜਾ ਹੈ ਅਤੇ ਦਿਨ ਰਾਤ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਾਜ਼ਰ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਜਲੰਧਰ ਵਿਖੇ ਵਿਸ਼ੇਸ਼ ਰਾਹਤ ਕੈਂਪ ਵੀ ਲਗਾਇਆ ਗਿਆ ਹੈ ਜਿੱਥੇ ਯੂਥ ਅਕਾਲੀ ਦਲ ਦੇ ਵਰਕਰ ਡਿਊਟੀ ਦੇ ਰਹੇ ਹਨ। ਇਸ ਮੌਕੇ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ, ਐਨ ਕੇ ਸ਼ਰਮਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ, ਜੋਗਿੰਦਰ ਸਿੰਘ ਬਾਵਾ, ਜਥੇਦਾਰ ਜੋਗਾ ਸਿੰਘ ਸਿੱਧੂ, ਦਵਿੰਦਰ ਸਿੰਘ ਸਿੱਧੂ, ਹਰਨੇਕ ਸਿੰਘ, ਗੁਰਬਚਨ ਸਿੰਘ ਮੌਲਵੀਵਾਲਾ, ਯਾਦਵਿੰਦਰ ਸਿੰਘ ਨਿਆਲ, ਗੂਰਦੀਪ ਸਿੰਘ ਖਾਂਗ, ਲਖਵਿੰਦਰ ਸਿੰਘ ਮੋਲਵੀਵਾਲਾ,ਅਜੈਬ ਸਿੰਘ ਮੱਲੀ, ਜੋਗਿੰਦਰ ਸਿੰਘ ਬਾਵਾ, ਸੁਖਜੀਤ ਸਿੰਘ ਅਤੇ ਗੱਜਣ ਸਿੰਘ ਹਰਿਆਉ ਆਦਿ ਹਾਜ਼ਰ ਸਨ।