ਸੁਖਬੀਰ ਬਾਦਲ ਦੀਆਂ ਰੈਲੀਆਂ ਨੇ ਵਿਰੋਧੀਆਂ ਦੀ ਨੀਂਦ ਉਡਾਈ : ਰਾਜੂ ਖੰਨਾ
ਸੁਖਬੀਰ ਬਾਦਲ ਵੱਲੋਂ ਕੀਤੀਆਂ ਸਫਲਤਾਪੂਰਵਕ ਰੈਲੀਆਂ ਨੇ ਵਿਰੋਧੀਆਂ ਦੀ ਨੀਂਦ ਉਡਾਈ : ਰਾਜੂ ਖੰਨਾ
Publish Date: Mon, 13 Apr 2026 06:25 PM (IST)
Updated Date: Mon, 13 Apr 2026 06:28 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇੱਥੇ ਵਰਕਰ ਮੀਟਿੰਗ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਅਤੇ ਲਾਮਬੰਦੀ ਲਈ ਪੂਰੇ ਪੰਜਾਬ ਭਰ ਵਿਚ ਕੀਤੀਆਂ 40 ਵਿਧਾਨ ਸਭਾ ਹਲਕਿਆਂ ਦੀਆਂ ਰੈਲੀਆਂ ਨੂੰ ਬਹੁਤ ਵੱਡਾ ਹੁੰਗਾਰਾ ਹੀ ਨਹੀਂ ਮਿਲਿਆ ਸਗੋਂ ਵਿਰੋਧੀ ਪਾਰਟੀਆਂ ਨੂੰ ਫ਼ਿਕਰਾਂ ਵਿਚ ਪਾ ਕੰਬਨੀ ਛੇੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂਆਂ ਵੱਲੋਂ ਅਕਾਲੀ ਦਲ ਦੀ ਸਰਕਾਰ ਵੇਲੇ ਵੱਡੇ ਵੱਡੇ ਅਹੁਦਿਆਂ ਦੇ ਨਿੱਘ ਲਏ ਹਨ ਤੇ ਆਪਣੇ ਧੀਆਂ ਪੁੱਤਰਾਂ ਨੂੰ ਵੀ ਵੱਡੇ ਅਹੁਦੇ ਲਏ ਗਏ ਅਤੇ ਸੁਖਬੀਰ ਬਾਦਲ ’ਤੇ ਸਵਾਲ ਖੜ੍ਹੇ ਕਰ ਰਹੇ ਹਨ ਹੁਣ ਉਨ੍ਹਾਂ ਨੂੰ ਵੀ ਸਬਕ ਮਿਲ ਗਿਆ ਹੈ ਅਤੇ ਉਨ੍ਹਾਂ ਨੂੰ ਆਪਣੇ ਅਤੀਤ ਵੱਲ ਝਾਤ ਮਾਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਦਲ ਵੱਲੋਂ ਪੰਜਾਬ ਤੇ ਸਿੱਖ ਸੰਗਤਾਂ ਦੇ ਹਿਤਾਂ ਦੀ ਹਮੇਸ਼ਾ ਹੀ ਕਦਰਦਾਨੀ ਕਰਦਿਆਂ ਸਿੱਖ ਸਿਧਾਂਤਾਂ ਤੇ ਪਹਿਰਾ ਦੇਣ ਲਈ ਕਈ ਸ਼ਲਾਘਾਯੋਗ ਫ਼ੈਸਲੇ ਲਏ ਹਨ।ਰਾਜੂ ਖੰਨਾ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ਤੇ ਮਜਬੂਰ ਕਰਕੇ 2027 ਵਿਚ ਵੱਡੀਆਂ ਜਿੱਤਾਂ ਦਰਜ਼ ਕਰਵਾਉਣ ਲਈ ਅਪੀਲ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਰਾਜੇਸ਼਼ ਕੁਮਾਰ ਸ਼ਾਹੀ, ਨਿਰਮਲ ਸਿੰਘ ਮੰਡੀ, ਅਤੇ ਗੁਰਜੀਤ ਸਿੰਘ ਮੰਗਾ ਮੌਜੂਦ ਸਨ।